06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਬਕਾ ਸਰਕਲ ਜਥੇਦਾਰ ਕੁਲਦੀਪ ਸਿੰਘ ਬੁਰਜ ਅਕਾਲੀ ਦਲ 'ਚੋਂ ਬਰਖ਼ਾਸਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-12-2025
ਮੌੜ ਮੰਡੀ, 25 ਦਸੰਬਰ (ਗੁਰਜੀਤ ਸਿੰਘ ਕਮਾਲੂ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਜਥੇਦਾਰ ਕੁਲਦੀਪ ਸਿੰਘ ਬੁਰਜ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਪਾਰਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਹੈ | ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਕੀਤੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਕੱਢਿਆ ਗਿਆ ਹੈ | ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਵੱਲੋਂ ਜਾਰੀ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕੁਲਦੀਪ ਸਿੰਘ ਬੁਰਜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿ ਮੌੜ ਵਿਧਾਨ ਸਭਾ ਹਲਕੇ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਰਿਪੋਰਟ ਸੌਂਪੀ ਸੀ ਕਿ ਕੁਲਦੀਪ ਸਿੰਘ ਬੁਰਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਤੋਂ ਲੈ ਕੇ ਹੁਣ ਤਕ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ, ਜਿਸ ਨਾਲ ਸ਼ੋ੍ਰਮਣੀ ਅਕਾਲੀ ਦਲ ਦਾ ਨੁਕਸਾਨ ਹੋ ਸਕਦਾ ਹੈ | ਇਹ ਰਿਪੋਰਟ ਮਿਲਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਪਾਰਟੀ ਹਾਈਕਮਾਂਡ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਕੁਲਦੀਪ ਸਿੰਘ ਬੁਰਜ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਬਰਖ਼ਾਸਤ ਕਰ ਦਿੱਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕ ਅਨੁਸ਼ਾਸਨ ਵਾਲੀ ਅਤੇ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਪਾਰਟੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਅਨੁਸ਼ਾਸਨਹੀਣਤਾ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜੱਗਾ ਕਲਿਆਣ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਹੀ ਪੰਜਾਬ ਦੇ ਹਿੱਤਾਂ ਲਈ ਲੜਾਈਆਂ ਲੜਨ ਵਾਲਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਲੋਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਦਾ ਪੂਰਨ ਸਾਥ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਤੇ 17 ਜ਼ੋਨਾਂ ਵਿਚੋਂ 13 'ਤੇ ਅਕਾਲੀ ਉਮੀਦਵਾਰਾਂ ਨੂੰ ਜਿੱਤ ਦਵਾਈ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਨੇ ਪੰਚਾਇਤ ਸੰਮਤੀ ਦੀਆਂ ਵੀ 79 ਸੀਟਾਂ ਪ੍ਰਾਪਤ ਕਰਕੇ ਸੱਤਾਧਾਰੀ ਧਿਰ ਨੂੰ ਵੱਡੀ ਮਾਤ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਲਗਾਤਾਰ ਸੂਬੇ ਅੰਦਰ ਤਕੜਾ ਹੋ ਰਿਹਾ ਹੈ ਅਤੇ ਸਾਲ 2027 ਵਿਚ ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਲ ਬਹੁਮਤ ਨਾਲ ਆਪਣੀ ਸਰਕਾਰ ਬਣਾਏਗਾ | ਉਨ੍ਹਾਂ ਮੁੜ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਨੁਸ਼ਾਸਨ ਵਿਚ ਰਹਿ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨ |

Ad Position 22
No active advertisement
ਪਿਛਲੀ ਖ਼ਬਰ ਬਲਕਾਰ ਸਿੰਘ ਬਰਾੜ ਨੇ ਜ਼ਿਲ੍ਹਾ ਪ੍ਰੀਸ਼ਦ ਦੇ 2 ਅਤੇ ਬਲਾਕ ਸੰਮਤੀਆਂ ਦੇ 11 ਜੇਤੂ ਮੈਂਬਰਾਂ ਨੂੰ ਸਿਰੋਪਿਓ ਦੇ ਕੇ ਕੀਤਾ ਸਨ... ਅਗਲੀ ਖ਼ਬਰ ਘੁੰਮਣ ਰਜਬਾਹਾ ਦੂਸਰੀ ਵਾਰ ਟੁੱਟਿਆ, ਸੈਂਕੜੇ ਏਕੜ ਕਣਕ ਦੀ ਫ਼ਸਲ ਤਬਾਹ <br/>
Ad Position 24