ਬਠਿੰਡਾ, 25 ਦਸੰਬਰ (ਵੀਰਪਾਲ ਸਿੰਘ)-ਮੋਟਰ ਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਇਕ ਨਾਮਾਲੂਮ ਵਿਅਕਤੀ 'ਤੇ ਥਾਣਾ ਥਰਮਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅਮਨਦੀਪ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਕਪਿਲ ਕਪੂਰ ਪੁੱਤਰ ਓਮ ਕਪੂਰ ਨਵੀਂ ਬਸਤੀ ਬਠਿੰਡਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 22 ਦਸੰਬਰ 2025 ਨੂੰ ਕੋਈ ਨਾਮਾਲੂਮ ਵਿਅਕਤੀ ਮੇਰਾ ਮੋਟਰ ਸਾਈਕਲ ਨੰਬਰ ਪੀ. ਬੀ. 03 ਏ. ਸੀ. 0736 ਜੌਗਰ ਪਾਰਕ ਦੇ ਬਾਹਰੋਂ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਨਾਮਾਲੂਮ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ |