05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-12-2025
ਤਲਵੰਡੀ ਸਾਬੋ, 25 ਦਸੰਬਰ (ਰਣਜੀਤ ਸਿੰਘ ਰਾਜੂ)-ਕਲਗੀਧਰ ਦਸਮੇਸ਼ ਪਿਤਾ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ, ਮਾਤਾ ਗੁਜ਼ਰ ਕੌਰ ਅਤੇ ਚਾਰੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿੰਨ੍ਹਾਂ ਦੇ ਭੋਗ 27 ਦਸੰਬਰ ਨੂੰ ਪਾਉਂਦੇ ਹੋਏ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨ੍ਹਾਇਆ ਜਾਵੇਗਾ | ਅੱਜ ਤਖਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਮਾਤਾ ਸੁੰਦਰ ਕੌਰ ਜੀ ਵਿਖੇ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ | ਆਰੰਭਤਾ ਉਪਰੰਤ ਗੱਲਬਾਤ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਦੱਸਿਆ ਕਿ ਸਮੁੱਚੇ ਸਿੱਖ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮਾਤਾ ਗੁਜ਼ਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੇ ਨਾਲ ਨਾਲ ਪੋਹ ਦੇ ਮਹੀਨੇ ਸ਼ਹੀਦੀਆਂ ਪਾਉਣ ਵਾਲੇ ਸਮੂੰਹ ਸਿੰਘਾਂ/ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਕਰਕੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਜਿੱਥੇ ਪਿਛਲੇ ਕਈ ਦਿਨਾਂ ਤੋਂ ਤਖਤ ਸਾਹਿਬ ਵਿਖੇ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕਰਵਾਏ ਜਾ ਰਹੇ ਹਨ ਉੱਥੇ ਅੱਜ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿੰਨ੍ਹਾਂ ਦੇ ਭੋਗ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ 27 ਦਸੰਬਰ ਨੂੰ ਪਾਏ ਜਾਣਗੇ | ਸਿੰਘ ਸਾਹਿਬ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਗੌਰਵਸ਼ਾਲੀ ਇਤਿਹਾਸ ਤੋਂ ਜਾਣੂੰ ਕਰਵਾਉਣ ਤਾਂ ਕਿ ਬੱਚੇ ਬਾਣੀ ਅਤੇ ਬਾਣੇ ਦੇ ਧਾਰਣੀ ਬਣ ਸਕਣ | ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਭਾਈ ਗੁਰਸੇਵਕ ਸਿੰਘ ਕਿੰਗਰਾ ਤੇ ਮਨਦੀਪ ਸਿੰਘ ਮਾਖਾ ਦੋਵੇਂ ਮੀਤ ਮੈਨੇਜ਼ਰ, ਧਰਮ ਪ੍ਰਚਾਰ ਉਪ ਦਫ਼ਤਰ ਇੰਚਾਰਜ ਭਾਈ ਭੋਲਾ ਸਿੰਘ, ਅਕਾਲੀ ਆਗੂ ਠਾਣਾ ਸਿੰਘ ਚੱਠਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨਸਾ ਰੋਡ 'ਤੇ ਕੱਟੇ ਗਏ ਦਰੱਖਤਾਂ ਦੇ ਸੰਬੰਧ ਵਿਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ <br/> ਅਗਲੀ ਖ਼ਬਰ 'ਸੁੱਖੀ ਬਰਾੜ' ਨੂੰ ਸੱਭਿਆਚਾਰਕ ਚੇਅਰਪਰਸਨ ਨਿਯੁਕਤ ਕਰਨ 'ਤੇ ਪੇਕੇ ਪਿੰਡ 'ਚ ਖ਼ੁਸ਼ੀ ਦੀ ਲਹਿਰ <br/>
Ad Position 24