05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਨਰੇਗਾ ਦੀ ਥਾਂ ਲਿਆਂਦੇ ਨਵੇਂ ਬਿੱਲ ਦੇ ਖਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੇਲਬਰਾਹ ਵਿਖੇ ਰੈਲੀ <br/>

Ad Position 21
No active advertisement
ਅਜੀਤ ਡੈਸਕ 27-12-2025
ਭਾਈਰੂਪਾ, 26 ਦਸੰਬਰ (ਵਰਿੰਦਰ ਲੱਕੀ)-ਮਨਰੇਗਾ ਦੀ ਥਾਂ 'ਤੇ ਨਵੇਂ ਲਿਆਂਦੇ ਵੀ ਬੀ ਜੀ ਰਾਮ ਜੀ ਬਿੱਲ ਦੇ ਖਿਲਾਫ਼ ਪਿੰਡ ਸੇਲਬਰਾਹ 'ਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਰੈਲੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਨੇ ਦੱਸਿਆ ਕਿ ਅੱਜ ਪਿੰਡ ਸੇਲਬਰਾਹ ਵਿਚ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਬਾਬਾ ਜੀਵਨ ਸਿੰਘ ਧਰਮਸ਼ਾਲਾ ਵਿਚ ਭਰਮੀ ਰੈਲੀ ਕਰਕੇ ਕੇਂਦਰ ਦੀ ਮੋਦੀ ਹਕੂਮਤ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਉਨ੍ਹਾਂ ਆਖਿਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਕ ਪਾਸੇ ਮਨਰੇਗਾ ਨੂੰ ਖ਼ਤਮ ਕਰਕੇ ਵੀ ਬੀ ਜੀ ਰਾਮ ਜੀ ਲਿਆਉਣ ਰਾਹੀਂ ਕੇਂਦਰੀ ਬਜਟ 'ਚੋਂ ਪੈਣ ਵਾਲਾ 90 ਫੀਸਦੀ ਹਿੱਸਾ ਘਟਾਕੇ 60 ਫੀਸਦੀ ਕਰਨ ਵਰਗੇ ਮਜ਼ਦੂਰ ਵਿਰੋਧੀ ਕਦਮਾਂ ਕਦਮਾਂ ਰਾਹੀਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਰਹੀ ਹੈ ਦੂਜੇ ਪਾਸੇ ਪਿੰਡਾਂ ਦੀਆਂ ਪੰਚਾਇਤਾਂ ਰਾਹੀਂ ਇਨ੍ਹਾਂ ਮਜ਼ਦੂਰ ਵਿਰੋਧੀ ਕਦਮਾਂ ਦੇ ਹੱਕ 'ਚ ਮਤੇ ਪਾਸ ਕਰਵਾਕੇ ਪਿੰਡਾਂ 'ਚ ਮਜ਼ਦੂਰਾਂ ਖਿਲਾਫ਼ ਨਫ਼ਰਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਹਰੀ ਕ੍ਰਾਂਤੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਬੇਰੁਜ਼ਗਾਰੀ ਦਾ ਸੰਤਾਪ ਹੰਢਾਉਂਦੇ ਪੇਂਡੂ ਤੇ ਖੇਤ ਮਜ਼ਦੂਰਾਂ ਨੂੰ ਬਦਲਵੇਂ ਤੇ ਪੱਕੇ ਰੁਜ਼ਗਾਰ ਦੀ ਗਾਰੰਟੀ ਕਰਨ ਲਈ ਲੋੜ ਤਾਂ ਮਨਰੇਗਾ 'ਚ ਹੁੰਦੀ ਸਿਆਸੀ ਦਖ਼ਲ ਅੰਦਾਜ਼ੀ 'ਤੇ ਭਿ੍ਸ਼ਟਾਚਾਰ ਨੂੰ ਰੋਕਣ, ਬਜਟ ਵਧਾਉਣ ਅਤੇ ਮਨਰੇਗਾ ਨੂੰ ਪੈਦਾਵਾਰੀ ਕੰਮਾਂ ਨਾਲ ਜੋੜ ਕੇ ਕੰਮਾਂ ਦਾ ਘੇਰਾ ਤੇ ਦਿਨ ਵਧਾਉਣ ਤੋਂ ਇਲਾਵਾ ਦਿਹਾੜੀ ਦੇ ਰੇਟਾਂ 'ਚ ਵਾਧਾ ਕਰਨ ਵਰਗੇ ਕਦਮ ਚੁੱਕਣ ਦੀ ਸੀ ਪਰ ਕੇਂਦਰ ਸਰਕਾਰ ਉਲਟੀ ਗੰਗਾ ਵਹਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਮਜ਼ਦੂਰ ਵਰਗ ਨੂੰ ਸਰਮਾਏਦਾਰਾਂ ਤੇ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਦਾ ਸ਼ਿਕਾਰ ਬਨਾਉਣ ਲਈ ਕਿਰਤ ਕਾਨੂੰਨਾਂ 'ਚ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਗਈਆਂ ਅਤੇ ਹੁਣ ਮਨਰੇਗਾ ਨੂੰ ਖ਼ਤਮ ਕਰਕੇ ਸੰਸਾਰ ਬੈਂਕ ਤੇ ਕੌਮਾਂਤਰੀ ਮੁਦਰਾ ਕੋਸ਼ ਵਰਗੀਆਂ ਸਾਮਰਾਜੀ ਸੰਸਥਾਵਾਂ ਦੁਆਰਾ ਲੋਕ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਂਦੇ ਬਜਟਾਂ ਨੂੰ ਛਾਂਗਣ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਕੇਂਦਰ ਤੋਂ ਇਲਾਵਾ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਵੀ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਰਾਹੀਂ ਜਨਤਕ ਖੇਤਰ ਦੀਆਂ ਜਾਇਦਾਦਾਂ ਵੇਚਣ ਅਤੇ ਪੱਕੇ ਰੁਜ਼ਗਾਰ ਦੀ ਥਾਂ ਠੇਕਾ ਭਰਤੀ ਦੀ ਨੀਤੀ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਹੱਕੀ ਮਜ਼ਦੂਰ ਮੰਗਾਂ ਨੂੰ ਲੈ ਕੇ 6 ਤੇ 7 ਜਨਵਰੀ ਨੂੰ ਪੰਜਾਬ ਭਰ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਹ ਭਰਪੂਰ ਧਰਨੇ ਦਿੱਤੇ ਜਾਣਗੇ | ਹੋਰਨਾਂ ਤੋਂ ਇਲਾਵਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਸੇਲਬਰਾਹ, ਮਨਪ੍ਰੀਤ ਕੌਰ ਸੇਲਬਰਾਹ, ਸੁਰਮੁੱਖ ਸਿੰਘ ਸੇਲਬਰਾਹ, ਸਾਧੂ ਸਿੰਘ ਸੇਲਬਰਾਹ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹਾਦਤ ਨੂੰ ਸਮਰਪਿਤ ਚੇਤਨਾ ਰੈਲੀ ਕੱਢੀ ਅਗਲੀ ਖ਼ਬਰ ਆਊਟ ਸੋਰਸ ਬਿਜਲੀ ਕਾਮਿਆਂ ਵਲੋਂ ਆਪਣੇ ਬੱਚਿਆਂ ਸਮੇਤ ਲੰਘੇ 2 ਹਫ਼ਤਿਆਂ ਤੋਂ ਟੂਲ ਡਾਊਨ ਜਾਰੀ <br/>
Ad Position 24
No active advertisement