05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਭਾਰਤੀ ਕਮਿਊਨਿਸਟ ਪਾਰਟੀ ਦਾ 100ਵਾਂ ਸਥਾਪਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਬਠਿੰਡਾ, 26 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਵਲੋਂ ਪਾਰਟੀ ਦੇ ਸਥਾਨਕ ਆਰੀਆ ਸਮਾਜ ਚੌਕ ਵਿਖੇ ਸਥਿਤ ਦਫ਼ਤਰ ਵਿਚ ਪਾਰਟੀ ਦਾ 100ਵਾਂ ਸਥਾਪਨਾ ਦਿਵਸ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ, ਜਿਸ ਦੌਰਾਨ ਝੰਡਾ ਝੁਲਾਉਣ ਦੀ ਰਸਮ ਮਜ਼ਦੂਰ ਆਗੂ ਮਿੱਠੂ ਸਿੰਘ ਘੁੱਦਾ ਨੇ ਨਿਭਾਈ¢ ਇਸ ਮੌਕੇ ਹਰਨੇਕ ਸਿੰਘ ਆਲੀਕੇ ਅਤੇ ਮੱਖਣ ਸਿੰਘ ਜੋਧਪੁਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਦੁਨੀਆਂ ਪੱਧਰ 'ਤੇ ਕਾਰਪੋਰੇਟ ਸ਼ਕਤੀਆਂ ਅਤੇ ਭਾਰਤ ਅੰਦਰ ਚੱਲ ਰਹੀ ਸਰਕਾਰ ਵਲੋਂ ਫ਼ਿਰਕੂ ਧਰੁਵੀਕਰਨ ਦੀਆਂ ਜੋ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ | ਉਨ੍ਹਾਂ ਵਿਰੁੱਧ ਵੱਡੇ ਅਤੇ ਸਾਂਝੇ ਸੰਘਰਸ਼ ਲੜਨ ਦੀ ਲੋੜ ਹੈ¢ ਉਨ੍ਹਾਂ ਕਿਹਾ ਕਿ ਕੁਝ ਸ਼ਕਤੀਆਂ ਪਾਰਟੀ ਨੂੰ ਅੰਦਰੋਂ ਢਾਹ ਲਾਉਣ ਦੇ ਯਤਨ ਕਰ ਰਹੀਆਂ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਪਾਰਟੀ ਦੇ ਸਾਬਕਾ ਸੂਬਾ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਅੱਜ ਦੇ ਸਮੇਂ ਵਿਚ ਇਕ ਅਨੁਸ਼ਾਸਨ ਵੱਧ ਖੱਬੀ ਲਹਿਰ ਉਸਾਰਨ ਅਤੇ ਕੇਂਦਰ ਸਰਕਾਰ ਦੇ ਮਜ਼ਦੂਰ ਮਾਰੂ ਨਵੇਂ ਮਨਰੇਗਾ ਕਾਨੂੰਨ ਅਤੇ ਚਾਰ ਲੇਬਰ ਕੋਡਾਂ ਵਿਰੁੱਧ ਲੋਕਾਂ ਦੀ ਵਿਸ਼ਾਲ ਲਾਮਬੰਦੀ ਕਰਨ ਦੀ ਲੋੜ ਹੈ¢ ਉਨ੍ਹਾਂ ਮੰਗ ਕੀਤੀ ਕਿ ਪ੍ਰਸਤਾਵਿਤ ਬਿਜਲੀ ਬਿੱਲ ਅਤੇ ਸੀਡ ਬਿਲ ਨੂੰ ਤੁਰੰਤ ਵਾਪਸ ਲਿਆ ਜਾਵੇ¢ ਪਾਰਟੀ ਦੇ ਜ਼ਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ ਵਲੋਂ ਪਿਛਲੇ ਤਿੰਨ ਸਾਲ ਦੇ ਕੰਮਾਂ ਦੀ ਰਿਵਿਊ ਅਤੇ ਰਾਜਸੀ ਤੇ ਜਥੇਬੰਦਕ ਰਿਪੋਰਟ ਪੇਸ਼ ਕੀਤੀ ਗਈ | ਇਸ ਮੌਕੇ ਕੌਂਸਲ ਵਲੋਂ ਫੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਬਠਿੰਡਾ ਦਾ ਡੈਲੀਗੇਟ ਇਜਲਾਸ 28 ਜਨਵਰੀ ਨੂੰ ਗੋਨਿਆਣਾ ਮੰਡੀ ਵਿਖੇ ਹੋਵੇਗਾ | ਇਸ ਮੌਕੇ ਪੂਰਨ ਸਿੰਘ ਗੁੰਮਟੀ, ਜੀਤਾ ਸਿੰਘ ਪਿੱਥੋ, ਗੁਰਜੰਟ ਸਿੰਘ ਕੋਟਸ਼ਮੀਰ, ਜਰਨੈਲ ਸਿੰਘ ਯਾਤਰੀ, ਸਰੂਪ ਸਿੰਘ ਭਾਈਰੂਪਾ, ਰਾਜਾ ਸਿੰਘ ਦਾਨ ਸਿੰਘ ਵਾਲਾ, ਜਸਵਿੰਦਰ ਸਿੰਘ ਭਾਈਰੂਪਾ ਅਤੇ ਰਣਜੀਤ ਸਿੰਘ ਮਹਿਰਾਜ ਨੇ ਵੀ ਸੰਬੋਧਨ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਜੀਵਨ ਸਿੰਘ ਬਬਲੀ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਕੋਟਸ਼ਮੀਰ ਨੇ ਸਾਲਾਨਾ ਸਮਾਰੋਹ ਮਨਾਇਆ <br/>
Ad Position 24
No active advertisement