ਮਹਿਮਾ ਸਰਜਾ, 26 ਦਸੰਬਰ (ਬਲਦੇਵ ਸੰਧੂ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਸੁਖਜੀਵਨ ਸਿੰਘ ਬਬਲੀ ਦੇ ਅਕਾਲ ਚਲਾਣੇ 'ਤੇ ਕਿਸਾਨ ਆਗੂਆਂ, ਸਮਾਜਿਕ ਸੰਗਠਨਾਂ ਅਤੇ ਇਲਾਕੇ ਦੇ ਲੋਕਾਂ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਅੱਜ ਉਨ੍ਹਾਂ ਦੇ ਜੱਦੀ ਪਿੰਡ ਮਹਿਮਾ ਭਗਵਾਨਾਂ ਵਿਖੇ ਪਿੰਡ ਦੇ ਗੁਰੂ ਘਰ ਵਿਚ ਰੱਖੇ ਗਏ ਭੋਗ ਸਮਾਗਮ ਤੋਂ ਬਾਅਦ ਜਥੇਬੰਦੀ ਦੇ ਵਰਕਰਾਂ ਪਿੰਡ ਦੀ ਸੱਥ ਵਿਚਕਾਰ ਇਕੱਠ ਦੌਰਾਨ ਉਨ੍ਹਾਂ ਦੀ ਯਾਦ ਨੂੰ ਨਮਨ ਕਰਦਿਆਂ ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਸੂਬਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ, ਕੁੱਲ ਹਿੰਦ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਬਲਕਰਨ ਸਿੰਘ ਬਰਾੜ, ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਫ਼ਤਿਹਾਬਾਦ (ਹਰਿਆਣਾ), ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮਾਸਟਰ ਸੇਵਕ ਸਿੰਘ, ਡੈਮੋਕਰੈਟਿਕ ਟੀਚਰ ਫ਼ਰੰਟ ਦੇ ਸੂਬਾਈ ਆਗੂ ਰੇਸ਼ਮ ਸਿੰਘ ਖੇਮੂਆਣਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ, ਦੋਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸ਼ਰਮਾ, ਬਲਾਕ ਪ੍ਰਧਾਨ ਅਮਰੀਕ ਸਿੰਘ ਸਿਵੀਆ, ਬਲਾਕ ਸਕੱਤਰ ਗੁਰਪਾਲ ਸਿੰਘ ਦਿਉਣ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸੁਖਜੀਵਨ ਸਿੰਘ ਬਬਲੀ ਕਿਸਾਨ ਹੱਕਾਂ ਦੀ ਲੜਾਈ ਵਿਚ ਸਰਗਰਮ ਰਹੇ ਅਤੇ ਸਦਾ ਸੰਘਰਸ਼ਾਂ ਦੀ ਅਗਵਾਈ ਕੀਤੀ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਿਸਾਨ ਅੰਦੋਲਨ ਨੂੰ ਨਾ ਭਰਨ ਵਾਲਾ ਘਾਟਾ ਪਿਆ ਹੈ | ਇਸ ਮੌਕੇ ਪਰਿਵਾਰ ਨਾਲ ਹਮਦਰਦੀ ਜਤਾਈ ਗਈ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਵਿੱਛੜੀ ਆਤਮਾ ਨੂੰ ਚਰਨਾਂ ਵਿਚ ਥਾਂ ਬਖ਼ਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦੀ