05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਹਾਜੀ ਰਤਨ ਤੋਂ ਸਰਬੰਸਦਾਨੀ ਪਿਤਾ ਖਾਲਸਾ ਪੰਥ ਦੇ ਰਚਿਤਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਵਲੋਂ ਕੀਤੀ ਗਈ ਅਤੇ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਦੀ ਸੇਵਾ ਕੀਤੀ ਗਈ | ਸ਼ਬਦ ਚੌਕੀ ਕਿਲ੍ਹਾ ਮੁਬਾਰਕ ਦੀਆਂ ਬੀਬੀਆਂ ਅਤੇ ਨੌਜਵਾਨਾਂ ਵਲੋਂ ਪਾਲਕੀ ਦੇ ਪਿੱਛੇ-ਪਿੱਛੇ ਗੁਰਬਾਣੀ ਕੀਰਤਨ ਦਾ ਜਾਪ ਕੀਤਾ ਗਿਆ | ਇਲਾਕਾ ਨਿਵਾਸਿਆਂ ਵਲੋਂ ਥਾਂ-ਥਾਂ 'ਤੇ ਨਗਰ ਕੀਰਤਨ ਦੇ ਸਵਾਗਤ ਫੁੱਲਾਂ ਦੀ ਵਰਖ਼ਾ ਅਤੇ ਸੰਗਤਾਂ ਦੀ ਫ਼ਲ ਫ਼ਰੂਟ ਅਤੇ ਚਾਹ ਪਾਣੀ ਆਦਿ ਲੰਗਰ ਦੀ ਸੇਵਾ ਕੀਤੀ ਗਈ | ਗੁਰਦੁਆਰਾ ਹਾਜੀ ਰਤਨ ਪਾ: ਦਸਵੀਂ ਸਾਹਿਬ ਤੋਂ ਚੱਲ ਕੇ ਸਬਜ਼ੀ ਮੰਡੀ, ਬਾਲਮੀਕ ਚੌਕ, ਭਾਗੂ ਰੋਡ, ਪਾਵਰ ਹਾਊਸ ਰੋਡ, ਬੱਸ ਸਟੈਂਡ, ਮਹਿਣਾ ਚੌਂਕ, ਕੋਰਟ ਰੋਡ ਆਰੀਆ ਸਮਾਜ ਚੌਂਕ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਵਿਖੇ ਸੰਪੰਨ ਹੋਇਆ | ਵੱਖ-ਵੱਖ ਪੜਾਵਾਂ 'ਤੇ ਨੌਜਵਾਨ ਵੀਰਾਂ ਅਤੇ ਭੈਣਾਂ ਨੇ ਗੁਰੂ ਸਾਹਿਬਾਨਾਂ ਦੁਆਰਾ ਬਖ਼ਸੀ ਗੱਤਕਾ ਦੀ ਅਮੁੱਲ ਕਲਾ ਵਿਰਾਸਤੀ ਖੇਡ ਦੇ ਜੌਹਰ ਦਿਖਾਏ | ਅੰਤ 'ਚ ਮੁੱਖ ਮੈਨੇਜਰ ਨੇ ਸੰਗਤਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਜਾਮ ਲੱਗਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ...
Ad Position 24
No active advertisement