ਸੀਂਗੋ ਮੰਡੀ, 26 ਦਸੰਬਰ (ਲਕਵਿੰਦਰ ਸ਼ਰਮਾ)-ਲਹਿਰੀ ਦੇ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਭਾਵਪੂਰਤ ਵਿਸ਼ਾਲ ਸ਼ਹੀਦੀ ਸਮਾਗਮ ਮਨਾਇਆ ਗਿਆ¢ ਇਸ ਸਮਾਗਮ ਦÏਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਜਗਤਾਰ ਸਿੰਘ ਨੇ ਚਾਰੇ ਸਾਹਿਬਜ਼ਾਦਿਆਂ ਅਤੇ ਹੋਰ ਸਿੱਖ ਸ਼ਹੀਦਾਂ ਦੀਆਂ ਮਹਾਨ ਸ਼ਹਾਦਤਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ¢ ਉਨ੍ਹਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਿੱਖ ਇਤਿਹਾਸ ਦੀ ਅਮਿੱਟ ਮਿਸਾਲ ਹੈ ਜੋ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ 'ਤੇ ਤੁਰਨ ਦੀ ਪੇ੍ਰਰਨਾ ਦਿੰਦੀ ਹੈ¢ ਇਸ ਮੌਕੇ ਮੋਤੀ ਰਾਮ ਮਹਿਰਾ ਜੀ ਦੀ ਯਾਦ ਨੂੰ ਤਾਜ਼ਾ ਕਰਦਿਆਂ ਦੁੱਧ ਦਾ ਲੰਗਰ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਦੁੱਧ ਪਿਲਾਇਆ ਗਿਆ¢ ਲੰਗਰ ਦੀ ਸੇਵਾ ਨੇ ਸਮਾਗਮ ਨੂੰ ਹੋਰ ਵੀ ਅਰਥਪੂਰਨ ਬਣਾ ਦਿੱਤਾ¢ ਅੰਤ 'ਚ ਸਕੂਲ ਦੇ ਪਿ੍ੰਸੀ: ਲਖਵਿੰਦਰ ਸਿੰਘ ਸਿੱਧੂ ਨੇ ਭਾਈ ਜਗਤਾਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਇਤਿਹਾਸਕ ਚੇਤਨਾ, ਸੰਸਕਾਰ ਅਤੇ ਕੁਰਬਾਨੀ ਦੀ ਭਾਵਨਾ ਪੈਦਾ ਕਰਦੇ ਹਨ¢ ਇਸ ਮੌਕੇ ਸਕੂਲ ਕਮੇਟੀ ਪ੍ਰਧਾਨ ਸ੍ਰੀਮਤੀ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਸ੍ਰੀਮਤੀ ਪਰਮਜੀਤ ਕÏਰ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਸਿੱਖ ਲੈ ਕੇ ਸੱਚਾਈ ਅਤੇ ਇਮਾਨਦਾਰੀ ਨਾਲ ਜੀਵਨ ਜਿਉਣ ਦੀ ਅਪੀਲ ਕੀਤੀ¢ ਸਹੀਦੀ ਦਿਹਾੜੇ ਮÏਕੇ ਕਸਬੇ ਦੇ ਹਰ ਇੱਕ ਪਿੰਡ ਵਿੱਚ ਦੁੱਧ ਦੇ ਬਿਸਕੁਟਾਂ ਦੇ ਲੰਗਰ ਲਾਏ ਗਏ¢