06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗਲੋਬਲ ਡਿਸਕਵਰੀ ਸਕੂਲ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰਾਰਥਨਾ ਸਭਾ <br/>

Ad Position 21
No active advertisement
ਅਜੀਤ ਡੈਸਕ 27-12-2025
ਲਹਿਰਾ ਮੁਹੱਬਤ, 26 ਦਸੰਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨਜ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਸ਼ਰਧਾ, ਸਤਿਕਾਰ ਅਤੇ ਗੌਰਵ ਨਾਲ ਮਨਾਇਆ | ਇਸ ਦਾ ਉਦੇਸ਼ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਵਿਚ ਤਿਆਗ, ਸਾਹਸ ਅਤੇ ਧਾਰਮਿਕ ਨਿਸ਼ਠਾ ਦੀ ਭਾਵਨਾ ਨੂੰ ਵਿਕਸਿਤ ਕਰਨਾ ਸੀ | ਸਕੂਲ ਵਿਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ, ਸ਼ਬਦ ਗਾਇਨ ਅਤੇ ਵਿਚਾਰ ਪ੍ਰਸਤੁਤ ਕਰਕੇ ਸਾਹਿਬਜ਼ਾਦਿਆਂ ਦੇ ਅਦੁੱਤੀ ਬਲਿਦਾਨ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਉਜਾਗਰ ਕੀਤਾ | ਸਕੂਲ ਦੇ ਉਪ-ਚੇਅਰਮੈਨ ਅਮਿਤ ਸਰਾਫ਼ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿਰਫ਼ ਇਤਿਹਾਸ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਹਸ, ਧਰਮ ਅਤੇ ਸੱਚ ਦੇ ਮਾਰਗ 'ਤੇ ਰਹਿਣ ਦੀ ਅਮਰ ਪ੍ਰੇਰਨਾ ਹੈ | ਸਾਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਕੇ ਸਮਾਜ ਅਤੇ ਰਾਸ਼ਟਰ ਪ੍ਰਤੀ ਆਪਣੇ ਕਰਤੱਵਾਂ ਨੂੰ ਨਿਸ਼ਠਾ ਨਾਲ ਨਿਭਾਉਣਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ, ਅਨੁਸ਼ਾਸਨ ਅਤੇ ਮਨੁੱਖਤਾ ਨੂੰ ਜੀਵਨ ਦਾ ਆਧਾਰ ਬਣਾਉਣ ਦਾ ਸੰਦੇਸ਼ ਕੀਤਾ | ਪ੍ਰਾਰਥਨਾ ਸਭਾ ਦੇ ਅੰਤ ਵਿਚ ਸਭ ਨੇ ਸਾਹਿਬਜ਼ਾਦਿਆਂ ਵਲੋਂ ਦਿਖਾਏ ਮਾਰਗ 'ਤੇ ਚੱਲਣ ਅਤੇ ਸੱਚ ਅਤੇ ਧਰਮ ਦੀ ਰੱਖਿਆ ਲਈ ਸਦਾ ਤੱਤਪਰ ਰਹਿਣ ਦਾ ਸੰਕਲਪ ਲਿਆ | ਮਨ ਵਿਚ ਸਾਹਸ ਅਤੇ ਨੈਤਿਕ ਮੁੱਲਾਂ 'ਤੇ ਆਧਾਰਿਤ ਮਾਰਗ 'ਤੇ ਸਥਿਰ ਰਹਿਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਿਸ਼ੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ 'ਜ਼ਿੰਦਗੀ ਜ਼ਿੰਦਾਬਾਦ ਪ੍ਰੋਜੈਕਟ'-ਡੀ.ਸੀ. <br/> ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਅਕਾਦਮਿਕ, ਸੰਸਕਿ੍ਤਿਕ, ਖੇਡਾਂ ਅਤੇ ਸਮਾਜਿਕ ਸੇਵਾਵਾਂ ਨੂੰ ਦਰਸਾਉਂਦਾ ਪਲੇਠਾ ਨਿਊਜ਼ਲੈ...
Ad Position 24
No active advertisement