15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਨਗਰ ਕੀਰਤਨ ਸਜਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਮਹਿਰਾਜ, 28 ਦਸੰਬਰ (ਸੁਖਪਾਲ ਮਹਿਰਾਜ)-ਗੁਰਦੁਆਰਾ ਬਾਬਾ ਜੀਵਨ ਸਿੰਘ ਮਹਾਰਾਜ ਦੀ ਪ੍ਰਬੰਧਕ ਕਮੇਟੀ ਵਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਤੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ¢ ਜਿਸ ਦੀ ਸ਼ੁਰੂਆਤ ਗ੍ਰੰਥੀ ਬਾਬਾ ਜਸਪਾਲ ਸਿੰਘ ਭੋਲਾ ਵੱਲੋਂ ਅਰਦਾਸ ਕਰਨ ਉਪਰੰਤ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਸ਼ਾਨੋ-ਸ਼Ïਕਤ ਨਾਲ ਕੀਤੀ ਗਈ¢ ਇਸ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ¢ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ¢ ਨਗਰ ਕੀਰਤਨ ਦੀ ਰÏਣਕ ਵਧਾਉਣ ਲਈ ਗੱਤਕਾ ਪਾਰਟੀ ਗੁੰਮਟਸਰ ਅਤੇ ਮਹਿਰਾਜ ਸਮੇਤ ਵੱਖ-ਵੱਖ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਹੈਰਾਨੀਜਨਕ ਜÏਹਰ ਵਿਖਾਏ ਗਏ¢ ਇਸ ਮÏਕੇ ਇਤਿਹਾਸਕ ਗੁਰਦੁਆਰਾ ਬਾਬਾ ਰਾਮਸਰਾ ਸਾਹਿਬ ਮੋੜੀਗੱਡ ਅਸਥਾਨ ਮਹਿਰਾਜ ਦੇ ਭਾਈ ਜਸਪਾਲ ਸਿੰਘ ਭੋਲਾ ਵੱਲੋਂ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ¢ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰਪਾਉ ਭੇਟ ਕਰਕੇ ਵਿਸ਼ੇਸ਼ ਤÏਰ 'ਤੇ ਸਨਮਾਨਿਤ ਕੀਤਾ ਗਿਆ¢ ਨਗਰ ਕੀਰਤਨ ਪਿੰਡ ਦੀ ਪਰਕਰਮਾ ਕਰਦਾ ਹੋਇਆ ਮੁੜ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ¢ ਇਸ ਦÏਰਾਨ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਥਾਵਾਂ 'ਤੇ ਦੁੱਧ ਦਾ ਲੰਗਰ ਲਗਾਇਆ ਗਿਆ¢ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਪੱਪੂ, ਜਸਵੀਰ ਸਿੰਘ, ਕਾਲਾ ਸਿੰਘ, ਗੂਰਾ ਸਿੰਘ ਅਤੇ ਖਜਾਨ ਸਿੰਘ ਆਦਿ ਨੇ ਦੱਸਿਆ ਕਿ ਕੱਲ੍ਹ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ¢ ਇਸ ਮÏਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ¢


Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੇਂਟਿੰਗ, ਗੀਤ, ਕਵਿਤਾ ਤੇ ਦਸਤਾਰ ਮੁਕਾਬਲੇ <br/> ਅਗਲੀ ਖ਼ਬਰ ਸੀ.ਬੀ.ਆਈ. ਅਧਿਕਾਰੀ ਬਣ ਕੇ ਹਾਊਸ ਅਰੈਸਟ ਦਾ ਡਰ ਦਿਖਾ ਇਕ ਵਿਅਕਤੀ ਤੋਂ ਠੱਗੇ 24 ਲੱਖ ਰੁਪਏ <br/>
Ad Position 24