16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਰਤਨ ਸ਼ਰਮਾ ਮਲੂਕਾ ਭਾਜਪਾ ਦੇ ਜ਼ਿਲ੍ਹਾ ਮੀਡੀਆ ਕਨਵੀਨਰ ਨਿਯੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਬਠਿੰਡਾ, 28 ਦਸੰਬਰ (ਅੰਮਿ੍ਤਪਾਲ ਸਿੰਘ ਵਲ•ਾਣ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਜਰਨਲ ਸਕੱਤਰ ਦਿਆਲ ਸੋਢੀ ਅਤੇ ਜ਼ਿਲ•ਾ ਪ੍ਰਧਾਨ ਬਠਿੰਡਾ ਦਿਹਾਤੀ ਦੀ ਅਗਵਾਈ 'ਚ ਜ਼ਿਲ•ਾ ਬਠਿੰਡਾ ਦਿਹਾਤੀ ਦੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ | ਜਿਸ ਤਹਿਤ ਉਕਤ ਭਾਜਪਾ ਆਗੂਆਂ ਵਲੋਂ ਰਤਨ ਸ਼ਰਮਾ ਮਲੂਕਾ ਨੂੰ ਜ਼ਿਲ•ਾ ਮੀਡੀਆ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਤਨ ਸ਼ਰਮਾ ਮਲੂਕਾ ਲੰਬਾ ਸਮਾਂ ਯੂਥ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਚ ਜ਼ਿਲ•ਾ ਪ੍ਰੈਸ ਸਕੱਤਰ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਸਨ, 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਸੇਵਾਮੁਕਤ ਆਈ.ਏ.ਐੱਸ ਪਰਮਪਾਲ ਕੌਰ ਸਿੱਧੂ ਦੇ ਭਾਜਪਾ 'ਚ ਸ਼ਮੂਲੀਅਤ ਕਰਨ ਤੋਂ ਬਾਅਦ ਰਤਨ ਸ਼ਰਮਾ ਮਲੂਕਾ ਨੇ ਵੀ ਅਕਾਲੀ ਦਲ ਦੇ ਜ਼ਿਲ•ਾ ਪ੍ਰੈਸ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਭਾਜਪਾ 'ਚ ਸ਼ਾਮਿਲ ਹੋ ਗਏ ਸਨ | ਉਨ•ਾਂ ਅੱਜ ਆਪਣੀ ਨਿਯੁਕਤੀ ਲਈ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸਕੱਤਰ ਦਿਆਲ ਸੋਢੀ, ਲੋਕ ਸਭਾ ਹਲਕਾ ਬਠਿੰਡਾ ਦੇ ਕਨਵੀਨਰ ਪਰਮਪਾਲ ਕੌਰ ਸਿੱਧੂ ਅਤੇ ਜ਼ਿਲ•ਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦਾ ਧੰਨਵਾਦ ਕੀਤਾ | ਉਨ•ਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦੇ ਖ਼ਿਲਾਫ਼ 1 ਜਨਵਰੀ ਤੋਂ ਅੰਦੋਲਨ ਤੇਜ਼ ਕਰਾਂਗੇ-ਗਹਿਰੀ <br/> ਅਗਲੀ ਖ਼ਬਰ ਗੋਨਿਆਣਾ ਮੰਡੀ ਦੀ ਵਾਰਡਬੰਦੀ ਵਿਚ ਕਾਫੀ ਉਲਟ ਪੁਲਟ ਹੋਣ ਕਰਕੇ ਪੀ੍ਰਤਮ ਸਿੰਘ ਕੋਟਭਾਈ ਸਮੇਤ ਹੋਰ ਅਨੇਕਾਂ ਆਗੂਆਂ ਨੇ ਕੀ...
Ad Position 24