06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਿਪੁੰਨਤਾ ਖੋਜ ਅਤੇ ਸਕਾਲਰਸ਼ਿਪ ਪ੍ਰੀਿਖ਼ਆ 4 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 31-12-2025
ਮਾਨਸਾ, 30 ਦਸੰਬਰ (ਰਵੀ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 4 ਜਨਵਰੀ ਨੂੰ ਕਰਵਾਈ ਜਾ ਰਹੀ ਹੈ | ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਦੱਸਿਆ ਕਿ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ 'ਚ 2 ਹਜ਼ਾਰ 96 ਵਿਦਿਆਰਥੀ ਅਤੇ ਐਨ.ਐਮ.ਐਮ.ਐੱਸ. ਪ੍ਰੀਖਿਆ 'ਚ 2 ਹਜ਼ਾਰ 114 ਵਿਦਿਆਰਥੀ ਭਾਗ ਲੈ ਰਹੇ ਹਨ | ਉਨ੍ਹਾਂ ਦੱਸਿਆ ਸੈਸ਼ਨ 2025-26 ਦੇ 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 10 ਤੋਂ 1 ਵਜੇ ਤੱਕ ਹੋਵੇਗਾ | ਉਨ੍ਹਾਂ ਦੱਸਿਆ ਕਿ ਪ੍ਰੀਖਿਆ ਪਾਸ ਕਰਨ ਉਪਰੰਤ 8ਵੀਂ ਜਮਾਤ ਦੇ ਵਿਦਿਆਰਥੀ ਅਗਲੇ 4 ਸਾਲ ਤੱਕ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਅਗਲੇ 2 ਸਾਲ ਤੱਕ ਵਜ਼ੀਫ਼ੇ ਦੇ ਯੋਗ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਸਿੰਘ ਰਾਜਨ ਸਰਬਸੰਮਤੀ ਨਾਲ ਚੁਣੇ ਕੋਆਪ੍ਰੇਟਿਵ ਬੈਂਕ ਬਠਿੰਡਾ ਦੇ ਚੇਅਰਮੈਨ ਅਗਲੀ ਖ਼ਬਰ ਟਰਾਂਮਾਡੋਲ ਦੀਆਂ ਗੋਲੀਆਂ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਇੱਕ ਕਾਬੂ, ਮਾਮਲਾ ਦਰਜ <br/>
Ad Position 24