06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੰਯੁਕਤ ਕਿਸਾਨ ਮੋਰਚਾ 31 ਦਸੰਬਰ ਨੂੰ ਮਾਰਚ ਕਰਕੇ ਲੋਕਾਂ ਨੂੰ ਲਾਮਬੰਦ ਕਰੇਗਾ

Ad Position 21
repet_subhas-goyals [Copy P29]
ਅਜੀਤ ਡੈਸਕ 31-12-2025
ਗੋਨਿਆਣਾ, 30 ਦਸੰਬਰ (ਲਛਮਣ ਦਾਸ ਗਰਗ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਮੁਤਾਬਿਕ ਅੱਜ ਬਠਿੰਡਾ ਬਲਾਕ ਦੀਆਂ ਸਮੂਹ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਥਾਨਕ ਪਾਰਕ ਵਿਖੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਤੋਂ ਬਾਅਦ ਉਕਤ ਨੇ ਜਾਣਕਾਰੀ ਸਾਂਝੀ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025, ਮਨਰੇਗਾ ਦੇ ਨਵਾਂ ਕਾਨੂੰਨ, ਪ੍ਰਸਤਾਵਿਤ ਸੀਡ ਬਿੱਲ ਅਤੇ ਚਾਰ ਲੇਬਰ ਕੋਡਾਂ ਦੇ ਵਿਰੋਧ ਵਿੱਚ ਸੰਘਰਸ਼ ਸ਼ੁਰੂ ਕਰਨ ਵਾਸਤੇ 31 ਦਸੰਬਰ ਨੂੰ ਗੋਨਿਆਣਾ ਵਿਖੇ ਨਵੀਂ ਦਾਣਾ ਮੰਡੀ ਤੋਂ 11 ਵਜੇ ਬਠਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਮਾਰਚ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਅਗਲਾ ਸੰਘਰਸ਼ ਭਖਾਇਆ ਜਾ ਸਕੇ | ਮੀਟਿੰਗ ਵਿਚ ਬੇਅੰਤ ਸਿੰਘ ਮਹਿਮਾ ਸਰਜਾ, ਜਗਸੀਰ ਸਿੰਘ ਝੁੰਬਾ, ਕੁਲਵਿੰਦਰ ਸਿੰਘ ਜੰਡਾਵਾਲਾ, ਜਸਵੀਰ ਸਿੰਘ ਆਕਲੀਆ, ਮਲਕੀਤ ਸਿੰਘ ਬਠਿੰਡਾ, ਸੇਵਕ ਸਿੰਘ ਮਾਸਟਰ ਮਹਿਮਾ ਸਰਜਾ, ਅਮੀ ਲਾਲ ਬਲਾਹੜ ਮਹਿਮਾ, ਰਾਜਾ ਸਿੰਘ ਦਾਨ ਸਿੰਘ ਵਾਲਾ, ਜਗਸੀਰ ਸਿੰਘ, ਗੋਪਾਲ ਸਿੰਘ ਮਹਿਮਾ ਸਰਜਾ, ਹਰਜੀਤ ਕੁਮਾਰ, ਰੇਸ਼ਮ ਕੁਮਾਰ, ਦਰਵੇਸ਼ ਸਿੰਘ, ਸਰਦੂਲ ਸਿੰਘ, ਬਲਵਿੰਦਰ ਸਿੰਘ ਗੰਗਾ, ਜਸਵੀਰ ਸਿੰਘ ਆਕਲੀਆ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਅਤੇ ਜਨਤਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਚੱਕ ਰਾਮ ਸਿੰਘ ਵਾਲਾ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗਰੀਨ ਸਕੂਲ ਐਵਾਰਡ <br/> ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਪਿਕਅੱਪ ਅਤੇ ਟਰੱਕ ਦੀ ਟੱਕਰ ਕਾਰਨ ਇਕ ਦੀ ਮੌਤ, ਇਕ ਜ਼ਖ਼ਮੀ
Ad Position 24