06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਰਾਜਗੜ੍ਹ ਕੁੱਬੇ ਵਿਖੇ ਜਨਮੇਜਾ ਸਿੰਘ ਸੇਖੋਂ ਦੀ ਹਾਜ਼ਰੀ ਵਿਚ 70 ਦੇ ਕਰੀਬ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 31-12-2025
ਮੌੜ ਮੰਡੀ, 30 ਜਨਵਰੀ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਵਿਚ ਅੱਜ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਉਸ ਸਮੇਂ ਵਾਧਾ ਹੋਇਆ ਜਦ 70 ਦੇ ਕਰੀਬ ਪਰਿਵਾਰਾਂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ | ਪਿੰਡ ਰਾਜਗੜ੍ਹ ਕੁੱਬੇ ਵਿਖੇ ਸੀਨੀਅਰ ਆਗੂ ਜਗਵਿੰਦਰ ਸਿੰਘ ਕੁੱਬੇ ਦੇ ਘਰ ਰੱਖੇ ਪ੍ਰੋਗਰਾਮ ਸਿੰਘ ਪੁਸ਼ਪਿੰਦਰ ਸਿੰਘ ਆਪਣੇ ਸਮਰਥਕਾਂ ਸਮੇਤ ਭਾਜਪਾ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਇਸ ਤੋਂ ਇਲਾਵਾ ਹੋਰ ਕਈ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ | ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਵਿਸ਼ਵਾਸ਼ ਦਵਾਇਆ ਕਿ ਅਕਾਲੀ ਦਲ ਵਿਚ ਹਰ ਇਕ ਵਰਕਰ ਹਰ ਇਕ ਪਰਿਵਾਰ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ 10 ਸਾਲਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਉੁਹ ਸਾਰੀਆਂ ਸਹੂਲਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਉਹ ਬੰਦ ਕਰ ਦਿੱਤੀਆਂ ਹਨ |ਅੱਜ ਨਾਂ ਤਾਂ ਗਰੀਬ ਪਰਿਵਾਰਾਂ ਨੂੰ ਆਟਾ ਦਾਲ ਦੀ ਸਹੂਲਤ ਮਿਲ ਰਹੀ ਹੈ ਨਾਂ ਸ਼ਗਨ ਸਕੀਮ ਮਿਲ ਰਹੀ ਹੈ | ਮਨਰੇਗਾ ਵਿਚ ਵੀ ਹੁਣ ਕੇਂਦਰ ਸਰਕਾਰ ਨੇ ਬਦਲਾਅ ਕਰਕੇ ਗਰੀਬ ਦੀ ਰੋਟੀ ਖੋਹਣ ਦਾ ਯਤਨ ਕੀਤਾ ਹੈ | ਉਨ੍ਹਾਂ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਲੈ ਕੇ ਆਉਣ ਤਾਂ ਜੋ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਕਾਰਜ਼ ਦੁਬਾਰਾ ਸ਼ੁਰੂ ਹੋ ਸਕਣ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਡੈਲੀਗੇਟ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ ਬੁਰਜ, ਅੰਮਿ੍ਤਪਾਲ ਸਿੰਘ ਹਨੀ, ਸੁਖਚੈਨ ਸਿੰਘ ਸਿੱਧੂ ਸਾਬਕਾ ਪ੍ਰਧਾਨ, ਕੰਵਰਜੀਤ ਸਿੰਘ ਬੰਟੀ ਰਾਮਨਗਰ, ਗੁਰਜੀਤਪਾਲ ਸਿੰਘ ਗਿੰਨੀ, ਸੁਖਦੇਵ ਸਿੰਘ ਮਾਈਸਰਖਾਨਾ, ਬਲਦੇਵ ਸਿੰਘ ਪ੍ਰਧਾਨ, ਹਰਮੇਲ ਸਿੰਘ ਪੰਚ, ਗੁਰਵਿੰਦਰ ਸਿੰਘ , ਸੁਖਜਿੰਦਰ ਸਿੰਘ, ਹਨਦੀਪ ਸਿੰਘ, ਲਖਵਿੰਦਰ ਸਿੰਘ ਲਾਡੀ, ਕਰਨਦੀਪ ਸਿੰਘ ਫਿਰੋਜਪੁਰ, ਗੁਰਪਾਲ ਸਿੰਘ, ਸੰਦੀਪ ਸਿੰਘ, ਗੁਰਦੀਪ ਸਿੰਘ ਪੰਚ, ਬਲਜਿੰਦਰ ਸਿੰਘ ਪੱਪੀ, ਜਸਵਿੰਦਰ ਸਿੰਘ, ਜਸਪਾਲ ਸਿੰਘ, ਜਗਵਿੰਦਰ ਸਿੰਘ ਜਨਰਲ ਸਕੱਤਰ ਮੌੜ, ਗੋਨਾ ਸਿੰਘ, ਖਜ਼ਾਨ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫ਼ਦ ਡੀ.ਐੱਸ.ਈ. ਨੂੰ ਮਿਲਿਆ <br/> ਅਗਲੀ ਖ਼ਬਰ ਮੇਜਰ ਸਿੰਘ ਬਰਾੜ ਚੌਥੀ ਵਾਰ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸੈਕਟਰੀ <br/>
Ad Position 24