05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪਾਰਕ ਗਰੁੱਪ ਦੇ ਹਸਪਤਾਲ ਨੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੋ ਰੋਜ਼ਾ ਸਿਹਤ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 31-12-2025
ਤਲਵੰਡੀ ਸਾਬੋ, 30 ਦਸੰਬਰ (ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਗੁਜ਼ਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਵਜੋਂ ਪਾਰਕ ਗਰੁੱਪ ਆਫ਼ ਹਸਪਤਾਲ ਦੇ ਕਿ੍ਸ਼ਨਾ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦੋ ਰੋਜ਼ਾ ਮੁਫ਼ਤ ਸਿਹਤ ਜਾਂਚ ਕੈਂਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਹਸਪਤਾਲ ਪ੍ਰਬੰਧਕਾਂ ਵਲੋਂ ਜਾਰੀ ਪੈੱ੍ਰਸ ਬਿਆਨ ਮੁਤਾਬਿਕ ਦੌਰਾਨ ਸਿਹਤ ਜਾਂਚ ਕੈਂਪ ਦੌਰਾਨ ਕੁੱਲ 1,000 ਲੋਕਾਂ ਦੀ ਜਾਂਚ ਕੀਤੀ ਗਈ | ਕੈਂਪ ਦੌਰਾਨ ਕਿ੍ਸ਼ਨਾ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਦੇ ਡਾਕਟਰਾਂ ਦੀ ਟੀਮ ਵੱਲੋਂ ਡਾਕਟਰੀ ਸਲਾਹ-ਮਸ਼ਵਰੇ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਜਾਂਚ ਅਤੇ ਬਲੱਡ ਸ਼ੂਗਰ ਦੇ ਟੈੱਸਟ ਮੁਫ਼ਤ ਕੀਤੇ ਗਏ | ਇਸ ਮੌਕੇ 'ਤੇ ਭਵਿੱਖ ਵਿਚ ਸਰਕਾਰੀ ਸਿਹਤ ਸੁਵਿਧਾਵਾਂ ਤੱਕ ਸੁਖਾਲੀ ਪਹੁੰਚ ਲਈ ਜ਼ਰੂਰਤਮੰਦਾਂ ਨੂੰ 185 ਆਯੁਸ਼ਮਾਨ ਭਾਰਤ ਸਿਹਤ ਕਾਰਡ ਵੀ ਜਾਰੀ ਕੀਤੇ ਗਏ | ਇਸ ਮੌਕੇ ਲਗਾਏ ਖ਼ੂਨਦਾਨ ਕੈਂਪ ਦੌਰਾਨ 100 ਯੂਨਿਟ ਤੋਂ ਵੱਧ ਖੂਨ ਵੀ ਇਕੱਠਾ ਕੀਤਾ ਗਿਆ | ਕੈਂਪ ਦੌਰਾਨ ਵੱਡੀ ਗਿਣਤੀ ਚ ਸ਼ਰਧਾਲੂਆਂ ਅਤੇ ਨੌਜਵਾਨ ਵਲੰਟੀਅਰਾਂ ਨੇ ਜਾਨਾਂ ਬਚਾਉਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੇ ਨੇਕ ਕਾਰਜ ਲਈ ਖ਼ੂਨਦਾਨ ਕੀਤਾ | ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਕੈਂਪ ਕੋਆਰਡੀਨੇਟਰ ਅਜਵਿੰਦਰ ਕੌਰ, ਰਿਸ਼ਵ ਪਾਲ, ਡਾ. ਲਵਕੇਸ਼ ਗਰਗ, ਡਾ. ਸੋਨੀਆ ਅਤੇ ਕਿ੍ਸ਼ਨਾ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਦੇ ਪ੍ਰਸ਼ਾਸਕ ਅੰਗਰੇਜ਼ ਸਿੰਘ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਮੁੱਖ ਖੇਤਬਾੜੀ ਅਫ਼ਸਰ ਵਲੋਂ ਯੂਰੀਆ ਖਾਦ ਅਤੇ ਗਲਾਈਫੋਸੇਟ ਦੀ ਸਪਲਾਈ ਸਬੰਧੀ ਡੀਲਰਾਂ ਦੀ ਚੈਕਿੰਗ <br/> ਅਗਲੀ ਖ਼ਬਰ ਆਵਾਸ ਯੋਜਨਾ ਤਹਿਤ ਮਕਾਨ ਦੀ ਆਖ਼ਰੀ ਕਿਸ਼ਤ ਨਾ ਮਿਲਣ ਤੋਂ ਲਾਭਪਾਤਰੀ ਨਾਰਾਜ਼ <br/>
Ad Position 24