22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

6 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 01-06-2025
ਗੋਨਿਆਣਾ, 31 ਮਈ (ਲਛਮਣ ਦਾਸ ਗਰਗ)-ਥਾਣਾ ਨੇਹੀਆਂ ਵਾਲਾ ਪੁਲਿਸ ਨੇ ਗੋਨਿਆਣਾ ਮੰਡੀ ਵਿਚੋਂ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤਾ ਹੈ | ਚੌਕੀ ਇੰਚਾਰਜ ਬੇਅੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਦੇ ਖੇਤਰ ਵਿਚ ਇਕ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ | ਜਿਸ ਤਹਿਤ ਖੇਤਰ ਵਿਚ ਟਰੈਪ ਲਗਾ ਕੇ ਜਦੋਂ ਸ਼ੱਕੀ ਹਾਲਤ ਵਿਚ ਇਕ ਵਿਅਕਤੀ ਨੂੰ ਰੋਕਿਆ ਤਾਂ ਪੁਲਿਸ ਵਲੋਂ ਉਸ ਦੀ ਲਈ ਗਈ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਨਸ਼ਾ ਤਸਕਰ ਦੀ ਪਹਿਚਾਨ ਬੂਟਾ ਸਿੰਘ ਪੁੱਤਰ ਮੇਘਾ ਸਿੰਘ ਵਾਸੀ ਨੇਹੀਂਆਂ ਵਾਲਾ ਵਜੋਂ ਹੋਈ ਹੈ | ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਜੀਵਨ ਗੁਪਤਾ ਨੂੰ ਉਮੀਦਵਾਰ ਬਣਾਉਣ 'ਤੇ ਵੈਸਯ ਸਮਾਜ 'ਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਵਾਹਨ ਵਲੋਂ ਮਾਰੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
Ad Position 24