23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਵਿਖੇ ਅੱਖਾਂ ਦਾ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 01-06-2025
ਸੀਂਗੋ ਮੰਡੀ, 31 ਮਈ (ਪੱਤਰ ਪ੍ਰੇਰਕ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ, ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ, ਜਿਸ ਵਿਚ ਮੱਲ੍ਹੀ ਆਈ ਹਸਪਤਾਲ ਤਲਵੰਡੀ ਸਾਬੋ ਦੇ ਡਾ: ਚਰਨਜੀਤ ਸਿੰਘ ਪਹੁੰਚੇ | ਸਕੂਲ ਪਿ੍ੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਕੈਂਪ ਵਿਚ ਜਾਂਚ ਉਪਰੰਤ ਮੁਫ਼ਤ ਦਵਾਈਆਂ ਦੇ ਨਾਲ-ਨਾਲ ਐਨਕਾਂ ਵੀ ਵੰਡੀਆਂ ਗਈਆਂ | ਇਸ ਮੌਕੇ ਡਾ: ਚਰਨਜੀਤ ਸਿੰਘ ਨੇ ਬੱਚਿਆਂ ਅਤੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਬੱਚਿਆਂ ਨੂੰ ਮੋਬਾਇਲ ਦੀ ਵਰਤੋਂ ਘੱਟ ਕਰਵਾਈ ਜਾਵੇ ਉੱਥੇ ਹੀ ਸਮੇਂ-ਸਮੇਂ 'ਤੇ ਅੱਖਾਂ ਦੀ ਜਾਂਚ ਕਰਵਾਈ ਜਾਵੇ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਪਰਮਜੀਤ ਕੌਰ ਨੇ ਜਿੱਥੇ ਡਾਕਟਰ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ, ਉਥੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ | ਕੈਂਪ ਦੌਰਾਨ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਮੌਕੇ ਸਮੁੱਚਾ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨਾਲ ਸੰਬੰਧਿਤ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਹਰਦਾਸਪੁਰਾ 'ਚ ਪੈਸਿਆਂ ਦੇ ਲੈਣ ਦੇਣ ਅਤੇ ਗੁਰਦੁਆਰਾ ਸਾਹਿਬ ਤੋਂ ਹੋਈ ਵਿਵਾਦਿਤ ਅਨਾੳਾੂਸਮੈਂਟ ਕਰ ਕੇ ਦੋ ਧਿਰਾਂ ਦ...
Ad Position 24