ਬਠਿੰਡਾ, 31 ਮਈ (ਅਵਤਾਰ ਸਿੰਘ ਕੈਂਥ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਹੀਦ ਭਾਈ ਮਤੀ ਦਾਸ ਨਗਰ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ¢ ਇਸ ਸਬੰਧੀ ਬੱਚਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ-ਉੱਤਰ, ਸੁੰਦਰ ਲਿਖਾਈ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਭਾਗ ਲਿਆ¢ ਜਿਸ ਵਿਚ ਨਗਰ ਦੇ ਬੱਚਿਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ¢ ਇਸ ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣਾ ਅਤੇ ਆਪਣੀ ਸੱਭਿਅਤਾ ਤੇ ਵਿਰਸੇ ਨਾਲ ਜੋੜਨਾ ਹੈ¢ ਇਸ ਸਬੰਧੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਅੱਗੇ ਤੋਂ ਵੀ ਇਹੋ-ਜਿਹਾ ਮੁਕਾਬਲਿਆਂ ਨੂੰ ਉਤਸ਼ਾਹਿਤ ਕਰਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਵਚਨਬੱਧ ਰਹੇਗੀ¢ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦਾ ਸਨਮਾਨ ਕਰਦਿਆਂ ਹੌਂਸਲਾ ਅਫ਼ਜ਼ਾਈ ਵੀ ਕੀਤੀ ਗਈ |