24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਘੱਲੂਘਾਰਾ ਯਾਦਗਾਰੀ ਮਾਰਚ 'ਚ ਹਿੱਸਾ ਲੈਣ ਲਈ ਸੰਗਤਾਂ 5 ਜੂਨ ਨੂੰ ਅੰਮਿ੍ਤਸਰ ਪੁੱਜਣ-ਦਲ ਖ਼ਾਲਸਾ

Ad Position 21
No active advertisement
ਅਜੀਤ ਡੈਸਕ 01-06-2025
ਬਠਿੰਡਾ, 31 ਮਈ (ਸੱਤਪਾਲ ਸਿੰਘ ਸਿਵੀਆਂ)-ਜੂਨ 1984 ਦੇ ਘੱਲੂਘਾਰੇ ਨੂੰ ਮੁੱਖ ਰੱਖਦਿਆਂ ਦਲ ਖ਼ਾਲਸਾ ਵਲੋਂ 5 ਜੂਨ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿਚ ਹਿੱਸਾ ਲੈਣ ਲਈ ਦਲ ਦੇ ਆਗੂਆਂ ਵਲੋਂ ਸਿੱਖ ਸੰਗਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ | ਦਲ ਖ਼ਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ, ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ, ਭਾਈ ਗੁਰਨਾਮ ਸਿੰਘ ਮੂਣਕ, ਭਾਈ ਮਾਨ ਸਿੰਘ, ਭਾਈ ਸਵਰਨ ਸਿੰਘ ਕੋਟ ਧਰਮੂ ਸੇਵਕ ਜਥਾ ਲੱਖੀਜੰਗਲ, ਜ਼ਿਲ੍ਹਾ ਪ੍ਰਧਾਨ ਭਾਈ ਜੀਵਨ ਸਿੰਘ ਗਿੱਲ ਕਲਾਂ, ਭਾਈ ਗੁਰਵਿੰਦਰ ਸਿੰਘ ਬਠਿੰਡਾ, ਜਗਰੂਪ ਸਿੰਘ ਚਾਚਾ ਤੇ ਸਿੱਖ ਪ੍ਰਚਾਰਕ ਭਾਈ ਰਾਮ ਸਿੰਘ ਢਪਾਲੀ ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੀ ਪੀੜਾ ਭਰੀ ਯਾਦ ਨੂੰ ਚੇਤੇ ਕਰਦਿਆਂ ਦਲ ਖ਼ਾਲਸਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 5 ਜੂਨ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਯਾਦਗਾਰੀ ਮਾਰਚ ਕੱਢਿਆ ਜਾ ਰਿਹਾ ਹੈ, ਜੋ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਕੀਤਾ ਜਾਵੇਗਾ ਤੇ ਸ੍ਰੀ ਦਰਬਾਰ ਸਾਹਿਬ ਅੰਦਰ ਅਰਦਾਸ ਬੇਨਤੀ ਕਰਕੇ ਸਮਾਪਤੀ ਕੀਤੀ ਜਾਵੇਗੀ | ਇਸ ਉਪਰੰਤ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਘੱਲੂਘਾਰੇ ਸਬੰਧੀ ਅਰਦਾਸ ਸਮਾਗਮ 'ਚ ਹਾਜ਼ਰੀ ਭਰੀ ਜਾਵੇਗੀ ਅਤੇ 6 ਜੂਨ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਸਿੱਖ ਸੰਗਤਾਂ ਨੂੰ ਵੱਡੀ ਗਿਣਤੀ ਵਿਚ 5 ਜੂਨ ਸ਼ਾਮ ਨੂੰ 4 ਵਜੇ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜ ਕੇ 5 ਜੂਨ ਦੇ ਘੱਲੂਘਾਰਾ ਯਾਦਗਾਰੀ ਮਾਰਚ 'ਚ ਹਿੱਸਾ ਲੈਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਤਸਕਰ ਕਾਬੂ ਮਾਮਲਾ ਦਰਜ ਅਗਲੀ ਖ਼ਬਰ ਢੀਂਡਸਾ ਸਾਹਿਬ ਦੇ ਚਲੇ ਜਾਣ ਨਾਲ ਮੋਰਚੇ ਲਾਉਣ ਤੇ ਜੇਲ੍ਹਾਂ ਕੱਟਣ ਵਾਲੇ ਅਕਾਲੀ ਯੁੱਗ ਦਾ ਅੰਤ-ਗਿੱਲਪੱਤੀ
Ad Position 24