ਸੰਗਤ ਮੰਡੀ, 31 ਮਈ (ਸੁਖਤੇਜ ਧਾਲੀਵਾਲ)-ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ 6 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਗਸ਼ਤ ਕੀਤੀ ਜਾ ਰਹੀ ਸੀ | ਜਦੋਂ ਉਹ ਪਿੰਡ ਬਾਜਕ ਪੁੱਜੇ ਤਾਂ ਇਕ ਵਿਅਕਤੀ ਸ਼ੱਕੀ ਹਾਲਾਤ 'ਚ ਆਉਂਦਾ ਮਿਲਿਆ | ਜਿਸ ਦੀ ਤਲਾਸ਼ੀ ਲੈਣ ਤੇ 6 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਇਆ | ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸੇਵਕ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਝੂੰਬਾ ਦੇ ਤੌਰ 'ਤੇ ਹੋਈ ਹੈ | ਉਕਤ ਵਿਅਕਤੀ ਦੇ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ |