24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹਫ਼ਤੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨੰਨੂ ਦੇ ਕਥਿਤ ਕਾਤਲਾਂ ਨੂੰ ਗਿ੍ਫ਼ਤਾਰ ਨਹੀਂ ਕਰ ਸਕੀ ਬਠਿੰਡਾ ਪੁਲਿਸ

Ad Position 21
No active advertisement
ਅਜੀਤ ਡੈਸਕ 01-06-2025
ਬਠਿੰਡਾ, 31 ਮਈ (ਸੱਤਪਾਲ ਸਿੰਘ ਸਿਵੀਆਂ)-ਜ਼ਿਲੇ੍ਹ ਅਧੀਨ ਪੈਂਦੀ ਗੋਨਿਆਣਾ ਮੰਡੀ ਦੇ ਵਸਨੀਕ ਤੇ ਆਈਲੈਟਸ ਅਧਿਆਪਕ ਨਰਿੰਦਰਦੀਪ ਸਿੰਘ ਉਰਫ਼ ਨੰਨੂ ਦੀ ਬਠਿੰਡਾ ਦੇ ਸੀ.ਆਈ.ਏ. ਸਟਾਫ਼ 'ਚ ਕਥਿਤ ਤੌਰ 'ਤੇ ਪੁਲਿਸ ਤਸ਼ੱਦਦ ਦੌਰਾਨ ਹੋਈ ਮੌਤ ਨੂੰ ਇਕ ਹਫ਼ਤੇ ਤੋਂ ਵੱਧ ਸਮਾਂ ਬੀਤ ਚੁੱਕਿਆ ਹੈ ਤੇ ਅੱਜ ਨੰਨੂ ਦੀ ਅੰਤਿਮ ਅਰਦਾਸ ਵੀ ਚੁੱਕੀ ਹੈ ਪਰ ਅਜੇ ਤੱਕ ਬਠਿੰਡਾ ਪੁਲਿਸ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕਰ ਸਕੀ | ਜਦਕਿ ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਕੁਲ 6 ਵਿਅਕਤੀਆਂ ਦੇ ਖਿਲਾਫ ਥਾਣਾ ਕੈਨਾਲ ਕਾਲੋਨੀ ਵਿਚ ਮੁਕੱਦਮਾ ਦਰਜ ਕੀਤਾ ਹੋਇਆ ਹੈ | ਨੰਨੂ ਦੀ ਮੌਤ ਦਾ ਮਾਮਲਾ ਪੰਜਾਬ ਭਰ 'ਚ ਚਰਚਾ ਤੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਤੇ ਵਿਰੋਧੀ ਸਿਆਸੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ | ਇਸ ਮਾਮਲੇ ਨੂੰ ਲੈ ਕੇ ਗਠਿਤ ਹੋਈ ਸੰਘਰਸ਼ ਕਮੇਟੀ ਨੇ 5 ਜੂਨ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਬਿਗੁਲ ਵਜਾਇਆ ਹੈ | ਜ਼ਿਕਰਯੋਗ ਹੈ ਕਿ ਬੀਤੀ 23 ਮਈ ਨੂੰ ਗੋਨਿਆਣਾ ਦੀ ਓਮੈਕਸ ਸਿਟੀ ਕਾਲੋਨੀ ਦੇ ਵਸਨੀਕ ਨਰਿੰਦਰਦੀਪ ਸਿੰਘ ਉਰਫ਼ ਨੰਨੂ ਅਤੇ ਗਗਰਨਦੀਪ ਸਿੰਘ ਵਾਸੀ ਗੁਰੁ ਗੋਬਿੰਦ ਸਿੰਘ ਨਗਰ ਬਠਿੰਡਾ ਨੂੰ ਬਠਿੰਡਾ ਦੇ ਸੀ.ਆਈ.ਏ. ਸਟਾਫ-1 ਵਲੋਂ ਨਸ਼ੇ ਦੇ ਸ਼ੱਕ ਦੇ ਆਧਾਰ 'ਤੇ ਕਥਿਤ ਤੌਰ 'ਤੇ ਹਿਰਾਸਤ ਵਿਚ ਲੈ ਕੇ ਉਨ੍ਹਾਂ ਦੇ ਸਰੀਰ ਤੇ ਗੁਪਤ ਅੰਗਾਂ 'ਤੇ ਬਿਜਲੀ ਦਾ ਕਰੰਟ ਲਗਾਉਣ ਅਤੇ ਅੱਤ ਦਰਜੇ ਦਾ ਤਸ਼ੱਦਦ ਢਾਹੁਣ ਦੇ ਕਥਿਤ ਦੋਸ਼ ਲਗਾਏ ਸਨ, ਜਿਸ ਦੌਰਾਨ ਨੰਨੂ ਦੀ ਮੌਤ ਹੋ ਗਈ ਪਰ ਇਸ ਨੂੰ ਬਾਅਦ 'ਚ ਇਕ ਹਾਦਸਾ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਨੰਨੂ ਦੇ ਸਾਥੀ ਗਗਨਦੀਪ ਨੇ ਆਪਣਾ ਇਕ ਵੀਡੀਓ ਜਾਰੀ ਕਰਕੇ ਖ਼ੁਲਾਸਾ ਕੀਤਾ ਸੀ | ਉਸ ਬਾਅਦ ਮਿ੍ਤਕ ਦੇ ਪਿਤਾ ਰਣਜੀਤ ਸਿੰਘ ਦੇ ਬਿਆਨ ਉੱਪਰ ਪੁਲਿਸ ਵਲੋਂ ਸੀ.ਆਈ.ਏ. ਸਟਾਫ਼ ਦੇ ਚਾਰ ਮੁਲਾਜ਼ਮਾਂ ਸਮੇਤ 6 ਜਣਿਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਪਰ ਅਜੇ ਤੱਕ ਕਿਸੇ ਨੂੰ ਵੀ ਗਿ੍ਫ਼ਤਾਰ ਨਹੀਂ ਕੀਤਾ | ਪਰਿਵਾਰ ਤੇ ਸੰਘਰਸ਼ ਕਮੇਟੀ ਨੇ ਦੋਸ਼ ਲਗਾਏ ਕਿ ਪੁਲਿਸ ਵਲੋਂ ਆਪਣੇ ਮੁਲਾਜ਼ਮਾਂ ਦਾ ਪੱਖ ਪੂਰਦੇ ਹੋਏ ਉਨ੍ਹਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ |
Ad Position 22
No active advertisement
ਪਿਛਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਨੇ ਪੀੜਤ ਪਰਿਵਾਰ ਨੂੰ ਇਕ ਕਰੋੜ ਦੀ ਮਾਲੀ ਮਦਦ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਦੀ ਕੀਤੀ ਮੰਗ ਅਗਲੀ ਖ਼ਬਰ 6 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਤਸਕਰ ਕਾਬੂ ਮਾਮਲਾ ਦਰਜ
Ad Position 24