ਵੱਖ-ਵੱਖ ਥਾੲੀਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>
ਅਜੀਤ ਡੈਸਕ
01-06-2025
ਬਠਿੰਡਾ, 31 ਮਈ (ਅਵਤਾਰ ਸਿੰਘ ਕੈਂਥ)-ਸ਼ਹੀਦਾਂ ਦੇ ਸਿਰਤਾਜ ਸਾਹਿਬ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਬਠਿੰਡਾ ਵਿਖੇ ਗੁਰਦੁਆਰਾ ਕਮੇਟੀ, ਇਸਤਰੀ ਸਤਿਸੰਗ ਸਭਾ ਭਾਈ ਜਗਤਾ ਜੀ ਵਲੋਂ ਸ੍ਰੀ ਸੁਖਮਨੀ ਸਾਹਿਬ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਦੇ ਧਾਰਮਿਕ ਦੀਵਾਨ ਸਜਾਏ ਗਏ | ਜਿਸ 'ਚ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਸੰਪੂਰਨ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਭਾਈ ਮਨਜੋਧ ਸਿੰਘ, ਭਾਈ ਮਨੀ ਸਿੰਘ ਵਲੋਂ ਗੁਰਬਾਣੀ ਕੀਰਤਨ ਰਚਿਤ ਬਾਣੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਬਦ ਗਾਇਣ ਕੀਤੇ | ਇਸ ਮੌਕੇ ਮੁੱਖ ਗ੍ਰੰਥੀ ਭਾਈ ਰਣਜੀਤ ਸਿੰਘ ਵਲੋਂ ਕਥਾ ਵਿਆਖਿਆ ਦੌਰਾਨ ਸ਼ਹੀਦੀ ਦਿਹਾੜੇ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਮਨਹੋਰ ਸਿੰਘ, ਗੁਰਦਰਸਨ ਸਿੰਘ, ਸੋਹਨ ਸਿੰਘ, ਮਹਾਂਬੀਰ ਸਿੰਘ, ਗੁਰਚਰਨ ਸਿੰਘ ਦੁਪਿੰਦਰਪਾਲ ਸਿੰਘ, ਵੀਰਦਵਿੰਦਰ ਸਿੰਘ, ਗੁਰਮੀਤ ਸਿੰਘ, ਬੀਬੀ ਸੁਰਿੰਦਰ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ, ਸੋਨੂੰ ਵਲੋਂ ਆਲ ਇੰਡੀਆ ਨੀਟ ਦੇ ਨਤੀਜੇ ਵਿਚ 77ਵਾਂ ਸਥਾਨ (ਰੈਂਕ) ਪ੍ਰਾਪਤ ਕਰਨ 'ਤੇ ਬੀਬਾ ਜਗਤਇਸੀ ਕੌਰ ਪੁੱਤਰੀ ਇੰਦਰਜੀਤ ਸਿੰਘ ਪੁੱਤਰੀ ਮਨਹੋਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਅੰਤ 'ਚ ਸਰਬੱਤ ਦੇ ਭਲੇ ਦੀ ਅਰਦਾਸ ਭਾਈ ਅਮਨਦੀਪ ਸਿੰਘ ਵਲੋਂ ਕੀਤੀ ਗਈ |
ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਭਾਈਰੂਪਾ, (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਕਵੀਸ਼ਰੀ, ਲੋਕ ਕਥਾਵਾਂ ਪੇਸ਼ ਕਰਕੇ ਹਾਜ਼ਰੀਨ ਨੂੰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਬਾਰੇ ਦੱਸਿਆ | ਇਸ ਮੌਕੇ ਸਟੇਜ ਦੀ ਕਾਰਵਾਈ ਪਲਵਿੰਦਰ ਕੌਰ ਜਲਾਲ ਨੇ ਬਾਖੂਬੀ ਨਿਭਾਈ | ਇਸ ਮੌਕੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਗੁਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਤਰਨਵੀਰ ਕੌਰ, ਰਣਦੀਪ ਕੌਰ, ਜਸਵੀਰ ਕੌਰ, ਅੰਤਪ੍ਰੀਤ ਕੌਰ, ਅਮਨਦੀਪ ਕੌਰ, ਲਵਪ੍ਰੀਤ ਕੌਰ, ਜਸਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)-ਪੰਜਵੇਂ ਗੁਰੂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰੂ ਰਾਮਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਵਲੋਂ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਜਿਸ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀ ਵਲੋਂ ਵੱਧ ਚੜ੍ਹ ਕੇ ਸੇਵਾ ਕਰਦਿਆਂ ਰਾਹਗੀਰਾਂ ਨੂੰ ਅੱਤ ਦੀ ਗਰਮੀ ਵਿਚ ਠੰਡਾ ਮਿੱਠਾ ਜਲ ਛਕਾਇਆ ਗਿਆ | ਸਕੂਲ ਮੈਨੇਜਮੈਂਟ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਜਿਨ੍ਹਾਂ ਦੀ ਲਾਸਾਨੀ ਸ਼ਹਾਦਤ ਨੇ ਸਿੱਖ ਧਰਮ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਸਮੁੱਚੀ ਮਾਨਵਤਾ ਨੂੰ ਸਿਦਕ, ਸਬਰ ਤੇ ਜ਼ੁਲਮ ਅੱਗੇ ਨਾ ਝੁਕਣ ਦਾ ਸੰਦੇਸ਼ ਦਿੱਤਾ ਤੇ ਅਕਾਲ ਪੁਰਖ ਦੇ ਹਰ ਭਾਣੇ ਨੂੰ ਮਿੱਠਾ ਸਮਝ ਕੇ ਸਵੀਕਾਰ ਕੀਤਾ |
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ
ਰਾਮਪੁਰਾ ਫੂਲ, (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿਚ ਨÏਵੀਂ ਤੋਂ ਬਾਰ੍ਹਵੀਂ ਜਮਾਤਾਂ ਲਈ ਹੋਈ ਮਾਪੇ ਅਧਿਆਪਕ ਮੀਟਿੰਗ ਦੌਰਾਨ ਰਾਸ਼ਟਰੀ ਕੌਮੀ ਸੇਵਾ ਯੋਜਨਾ (ਐਨ.ਐੱਸ.ਐੱਸ.) ਦੇ ਵਲੰਟੀਅਰਾਂ ਵਲੋਂ ਇਕ ਪਵਿੱਤਰ ਉਪਰਾਲਾ ਕੀਤਾ ਗਿਆ¢ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾ ਕੇ ਸੇਵਾ ਕੀਤੀ ਗਈ¢ ਇਸ ਛਬੀਲ ਰਾਹੀਂ ਵਿਦਿਆਰਥੀਆਂ ਨੇ ਨਾ ਸਿਰਫ਼ ਸੇਵਾ ਦੀ ਮਹੱਤਤਾ ਨੂੰ ਸਮਝਿਆ ਸਗੋਂ ਗੁਰੂ ਸਾਹਿਬ ਦੇ ਬਚਨ 'ਤਿਪਸੇ ਤਾਪ ਹਟਾਇਆ' ਨੂੰ ਯਾਦ ਕਰਦੇ ਹੋਏ ਸਮਾਜਿਕ ਸੇਵਾ ਦੀ ਭਾਵਨਾ ਨੂੰ ਅਮਲ ਵਿੱਚ ਲਿਆਇਆ¢ ਛਬੀਲ ਦਾ ਉਦੇਸ਼ ਮÏਸਮ ਦੀ ਗਰਮੀ ਵਿਚ ਲੋਕਾਂ ਨੂੰ ਠੰਡਾ ਪਾਣੀ ਪਿਲਾ ਕੇ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਨੂੰ ਯਾਦ ਕਰਨਾ ਸੀ¢ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਪਿੰਦਰ ਪਟਿਆਲ ਨੇ ਐਨ.ਐੱਸ.ਐੱਸ. ਦੇ ਸਾਰੇ ਵਲੰਟੀਅਰਾਂ ਅਤੇ ਸਾਥੀ ਅਧਿਆਪਕਾਂ ਦੀ ਭੂਮਿਕਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਮਰਪਣ, ਸੇਵਾ ਅਤੇ ਆਦਰਸ਼ਿਕ ਜੀਵਨ ਮੁੱਲਾਂ ਦੀ ਸਥਾਪਨਾ ਕਰਦੀਆਂ ਹਨ¢ ਇਸ ਮੌਕੇ ਐੱਨ.ਐੱਸ.ਐੱਸ ਦੇ ਪ੍ਰੋਗਰਾਮ ਅਫ਼ਸਰ ਨਿਰਮਲਜੀਤ ਕÏਰ, ਕੋਆਰਡੀਨੇਟਰ ਵਿਕਰਮਜੀਤ ਸਿੰਘ, ਜੋਤੀ ਖੁਰਾਣਾ, ਆਸ਼ੂ ਰਾਣੀ, ਅਨਮੋਲ ਕੌਂਸਲ ਵਲੰਟੀਅਰਾਂ ਦੇ ਨਾਲ ਹਾਜ਼ਰ ਰਹੇ |