25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਧੁੰਨੀ ਕੇ ਸਕੂਲ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ

Ad Position 21
No active advertisement
ਅਜੀਤ ਡੈਸਕ 01-06-2025
ਸੰਗਤ ਮੰਡੀ, 31 ਮਈ (ਸੁਖਤੇਜ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੰੁਨੀ ਕੇ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ | ਇਸ ਮੌਕੇ ਪਿੰਡ ਦੇ ਸਮਾਜ ਸੇਵੀ ਜਗਤਾਰ ਸਿੰਘ, ਐਸਐਮਸੀ ਕਮੇਟੀ ਮੈਂਬਰ, ਪੰਚਾਇਤ ਮੈਂਬਰ ਅਤੇ ਬੱਚਿਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸਕੂਲ ਦੇ ਅਧਿਆਪਕ ਦਵਿੰਦਰ ਸਿੰਘ ਡਿੱਖ ਨੇ ਦੱਸਿਆ ਕਿ ਇਸ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਹੋ ਰਹੀਆਂ ਗਰਮ ਰੁੱਤ ਦੀਆਂ ਛੁੱਟੀਆਂ ਵਿਚ ਸਕੂਲ ਵਲੋਂ ਦਿੱਤਾ ਗਿਆ ਕੰਮ, ਅਤੇ ਗਰਮੀ ਤੋਂ ਬੱਚਿਆਂ ਨੂੰ ਬਚਾਅ ਕੇ ਰੱਖਣ ਲਈ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਕਿਹਾ ਕਿ ਛੁੱਟੀਆਂ ਦੌਰਾਨ ਬੱਚਿਆਂ ਦੇ ਮਾਪਿਆਂ ਨਾਲ ਮਿਲਕੇ ਵਾਤਾਵਰਨ ਦੀ ਸ਼ੁੱਧਤਾ ਵਾਸਤੇ ਸਕੂਲ ਨੂੰ ਹਰਿਆ ਭਰਿਆ ਰੱਖਣ ਲਈ, ਛਾਂਦਾਰ ਅਤੇ ਸਜਾਵਟੀ ਬੂਟੇ ਲਗਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਪਿੰਡ ਵਾਸੀ ਸਮਾਜ ਸੇਵੀ ਜਗਤਾਰ ਸਿੰਘ ਦੇ ਉਦਮ ਸਦਕਾ ਸੁਰਿੰਦਰ ਸਿੰਘ ਨੰਬਰਦਾਰ ਸਾਬਕਾ ਸੀਐਚਟੀ ਅਤੇ ਜਗਦੀਸ਼ ਕੁਮਾਰ ਵਲੋਂ ਸਕੂਲ ਨੂੰ ਇਨਵੈਟਰ ਦਾਨ ਕੀਤਾ ਗਿਆ | ਛੁੱਟੀਆਂ ਦੌਰਾਨ ਪੰਚਾਇਤ ਮੈਂਬਰਾਂ ਵਲੋਂ ਸਕੂਲ ਵਿਚ ਸਾਫ਼-ਸਫ਼ਾਈ ਅਤੇ ਸਕੂਲ ਦੀ ਹਰ ਤਰ੍ਹਾਂ ਨਾਲ ਸਾਂਭ ਸੰਭਾਲ ਲਈ ਜ਼ਿੰਮੇਵਾਰੀ ਸੰਭਾਲੀ ਗਈ | ਸਕੂਲ ਪ੍ਰਬੰਧਕਾਂ ਵਲੋਂ ਪੜ੍ਹਾਈ ਅਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਕੂਲ ਬੈਗ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਅਵਜੀਤ ਕੌਰ, ਜੰਟਾ ਸਿੰਘ, ਪੰਚਾਇਤ ਮੈਂਬਰ, ਭੋਲਾ ਸਿੰਘ ਹਲਵਾਈ, ਜੱਗਾ ਸਿੰਘ ਧੁੰਨੀ ਕੇ, ਹਰਦੀਪ ਸਿੰਘ, ਰਮਨਦੀਪ ਕੌਰ, ਅਰਚਨਾ, ਗੁਰਮੇਲ ਕੌਰ ਐਸ. ਐਮ. ਸੀ. ਕਮੇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਮਹਿਰਾਜ ਦੇ ਕੋਠੇ ਰੱਥੜੀਆਂ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਸਾਂਝੇ ਰਸਤਿਆਂ ਦੀ ਕਰਵਾਈ ਨਿਸ਼ਾਨਦੇਹੀ ਅਗਲੀ ਖ਼ਬਰ ਬੈਂਕ ਲਾਕਰਾਂ ਦਾ ਸ਼ਿੰਗਾਰ ਬਣ ਕੇ ਰਹਿ ਗਏ ਹਨ ਸੋਨੇ ਦੇ ਗਹਿਣੇ-ਬੱਬੂ ਸਰਾਫ
Ad Position 24