21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਜਾਬ 'ਚ ਦਿੱਲੀ ਤੇ ਬਾਹਰਲੇ ਸੂਬਿਆਂ ਦੇ ਲੋਕਾਂ ਦੀਆਂ ਨਿਯੁਕਤੀਆਂ ਅਸਹਿਣਯੋਗ-ਮੋਫਰ

Ad Position 21
No active advertisement
ਅਜੀਤ ਡੈਸਕ 02-06-2025
ਝੁਨੀਰ, 1 ਜੂਨ (ਸੰਜੀਵ ਸਿੰਗਲਾ)-ਕਾਂਗਰਸ ਪਾਰਟੀ ਦੇ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਬਿਕਰਮ ਸਿੰਘ ਮੋਫਰ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ, ਉਪ ਚੇਅਰਮੈਨਾਂ ਅਤੇ ਡਾਇਰੈਕਟਰਾਂ ਦੀਆਂ ਨਿਯੁਕਤੀਆਂ ਸੂਬੇ ਦੇ ਬਾਹਰੀ ਲੋਕਾਂ ਨੂੰ ਨਿਯੁਕਤ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਤਰ੍ਹਾਂ ਦਿੱਲੀ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਨੇ ਪੰਜਾਬ ਦੇ ਹਿਤ ਦਿੱਲੀ ਕੋਲ ਗਹਿਣੇ ਰੱਖ ਦਿੱਤੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਤੋਂ ਲੱਗਦਾ ਹੈ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ ਇਹਨਾਂ ਅਹੁਦਿਆਂ ਦੇ ਕਾਬਲ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪਾਰਟੀ ਲਈ ਕੀਤੀ ਸਖ਼ਤ ਮਿਹਨਤ ਨੂੰ ਨਜ਼ਰ ਅੰਦਾਜ਼ ਕਰਕੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਜਿਸ ਦਾ ਖ਼ਮਿਆਜ਼ਾ ਪਾਰਟੀ ਨੂੰ ਦਿੱਲੀ ਦੀ ਤਰ੍ਹਾਂ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਵਿਧਾਨ ਸਭਾ ਚੋਣਾ ਦਾ ਬੇਸਬਰੀ ਨਾਲ ਉਡੀਕ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੰਘਾਂ ਦੀਆਂ ਨਾਲੀਆਂ ਦਾ ਗੰਦਾ ਪਾਣੀ ਸੜਕ 'ਤੇ ਆਉਣ ਨਾਲ ਲੋਕ ਦੁਖੀ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਚ ਵਾਤਾਵਰਨ ਸਿੱਖਿਆ ਪ੍ਰੋਗਰਾਮ ਦਾ ਆਖ਼ਰੀ ਸੈਸ਼ਨ ਸਫ਼ਲਤਾ ਨਾਲ ਮੁਕੰਮਲ ਹੋਇਆ
Ad Position 24