20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲੁਧਿਆਣਾ ਜ਼ਿਮਨੀ ਚੋਣ ਦੌਰਾਨ 8 ਜੂਨ ਨੂੰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 02-06-2025
ਲਹਿਰਾ ਮੁਹੱਬਤ, 1 ਜੂਨ (ਸੁਖਪਾਲ ਸਿੰਘ ਸੁੱਖੀ)-ਸਿਹਤ ਵਿਭਾਗ ਦੀ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਆਪਣੀ ਪੱਕੇ ਹੋਣ ਅਤੇ 20 ਫ਼ੀਸਦੀ ਵਾਧੇ ਦੀ ਮੰਗ ਨੂੰ ਲੈ ਕੇ 9 ਜੂਨ ਨੂੰ ਜ਼ਿਮਨੀ ਚੋਣ ਦੌਰਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ | ਜ਼ਿਕਰਯੋਗ ਹੈ ਕਿ ਜਥੇਬੰਦੀ ਵਲੋਂ ਮਈ ਨੂੰ ਵੀ ਸ਼ਾਂਤਮਈ ਰੋਸ ਮਾਰਚ ਆਪ ਦੇ ਸੰਸਦ ਮੈਂਬਰ ਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਸੰਜੀਵ ਅਰੋੜਾ ਦੇ ਮੁੱਖ ਦਫ਼ਤਰ ਤੱਕ ਕੀਤਾ ਗਿਆ ਸੀ | ਜਿਸ ਉਪਰੰਤ ਉਨ੍ਹਾਂ ਨੇ ਮੰਗ ਪੱਤਰ ਸਬੰਧਿਤ ਅਧਿਕਾਰੀਆਂ ਨੂੰ ਭੇਜ ਕੇ ਮੰਗਾਂ 'ਤੇ ਕਾਰਵਾਈ ਦਾ ਭਰੋਸਾ ਦਿੱਤਾ ਸੀ | ਪ੍ਰੰਤੂ ਅੱਜ 15 ਦਿਨ ਬੀਤਣ ਉਪਰੰਤ ਵੀ ਕੋਈ ਕਾਰਵਾਈ ਨਹੀਂ ਹੋਈ | ਜਿਸ ਕਾਰਨ ਸਮੂਹ ਕਰਮਚਾਰੀਆਂ ਵਿੱਚ ਰੋਸ ਦੀ ਭਾਵਨਾ ਹੈ ਤੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਤੇ ਜਸਵਿੰਦਰ ਸਿੰਘ ਚੱਕ ਨੇ ਕਿਹਾ ਕਿ ਪੰਜਾਬ ਭਰ ਦੇ ਕਰਮਚਾਰੀਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਹੋਈ ਵਰਚੁਆਲ ਮੀਟਿੰਗ ਉਪਰੰਤ ਫੈਸਲਾ ਲਿਆ ਗਿਆ ਕਿ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਅਤੇ ਹੁਣ ਤੱਕ ਹਰ ਮੁਹਿੰਮ ਵਿਚ ਸਾਥ ਦੇਣ ਉਪਰੰਤ ਵੀ 40 ਮਹੀਨੇ ਬੀਤ ਜਾਣ 'ਤੇ ਵੀ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਸਮੂਹ ਕਰਮਚਾਰੀਆਂ ਵਿੱਚ ਰੋਹ ਫੈਲਿਆ ਹੋਇਆ ਹੈ | ਜਿਸ ਕਾਰਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖਿਲਾਫ ਲੁਧਿਆਣਾ ਜ਼ਿਮਨੀ ਚੋਣ ਵਿੱਚ ਘਰ ਘਰ ਜਾ ਕੇ ਸਰਕਾਰ ਦੇ ਵਾਅਦਿਆਂ ਦਾ ਪਰਦਾਫਾਸ਼ ਕਰਕੇ ਰੋਸ ਰੈਲੀ ਕੱਢੀ ਜਾਵੇਗੀ | ਲੁਧਿਆਣਾ ਵਿਖੇ ਮੁੱਖ ਮੰਤਰੀ ਸਮੇਤ ਕੇਜਰੀਵਾਲ ਦਾ ਵੀ ਘਿਰਾਉ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗਰਮੀ ਦੀਆਂ ਛੁੱਟੀਆਂ ਦÏਰਾਨ ਵਿਦਿਆਰਥੀਆਂ ਨੂੰ ਮਿਹਨਤ ਕਰਨ ਦਾ ਸੱਦਾ ਅਗਲੀ ਖ਼ਬਰ ਉੜੀਆ ਬਸਤੀ 'ਚ ਇਕ ਝੌਂਪੜੀ ਨੂੰ ਲੱਗੀ ਭਿਆਨਕ ਅੱਗ
Ad Position 24