20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਾਰੀ ਸਕੂਲ ਕੋਟਗੁਰੂ ਦੀ ਖਿਡਾਰਨ ਨੇ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਿਆ

Ad Position 21
No active advertisement
ਅਜੀਤ ਡੈਸਕ 02-06-2025
ਸੰਗਤ ਮੰਡੀ, 1 ਜੂਨ (ਸੁਖਤੇਜ ਧਾਲੀਵਾਲ): ਪਿਛਲੇ ਦਿਨੀਂ ਗਿੱਦੜਬਾਹਾ ਵਿਖੇ ਕਰਵਾਈ ਗਈ 10ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਟੂਰਨਾਮੈਂਟ ਵਿਚ ਸਰਕਾਰੀ ਹਾਈ ਸਕੂਲ ਕੋਟਗੁਰੂ ਦੀ ਖਿਡਾਰਨ ਸੀਪੇ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਮੁੱਖ ਅਧਿਆਪਕ ਸੁਖਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਸੀਪੇ ਕੌਰ ਵਲੋਂ ਹੋਏ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ ਅੰਡਰ-17 ਵਿਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਗਈ ਹੈ | ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਵਲੋਂ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਕੋਟਗੁਰੂ ਦੇ ਸਰਪੰਚ ਕੁਲਵਿੰਦਰ ਸਿੰਘ, ਪਿੰਡ ਮੁਹਾਲਾਂ ਦੇ ਸਰਪੰਚ ਜਗਤਾਰ ਸਿੰਘ, ਫੁੱਲੋ ਮਿੱਠੀ ਦੇ ਸਰਪੰਚ ਅਮਰੀਕ ਸਿੰਘ ਸਿੱਧੂ, ਆਪ ਆਗੂ ਗੁਰਸੇਵਕ ਸਿੰਘ ਸਰਾਂ ਬਾਂਡੀ, ਜਸਵੰਤ ਸਿੰਘ ਸੋਮਾ, ਸਾਬਕਾ ਪੰਚ ਅੰਗਰੇਜ਼ ਸਿੰਘ ਵਿੱਕੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਦੇ ਸਾਂਝਾ ਮੰਚ ਦੀ ਤਹਿਸੀਲ ਪੱਧਰੀ ਹੋਈ ਕਨਵੈਨਸ਼ਨ ਅਗਲੀ ਖ਼ਬਰ ਪਿ੍ਅੰਕਾ ਗਾਂਧੀ ਸੰਗਠਨ ਆਲ ਇੰਡੀਆ ਕਮੇਟੀ ਨੇ ਜਗਜੀਤ ਸਿੰਘ ਬਰਾੜ ਨੂੰ ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ...
Ad Position 24