20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

31 ਮਈ ਤੱਕ 'ਨਸ਼ਾ-ਮੁਕਤ ਪੰਜਾਬ' ਦਾ ਵਾਅਦਾ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਇਆ-ਅਸ਼ਵਨੀ ਸ਼ਰਮਾ

Ad Position 21
No active advertisement
ਅਜੀਤ ਡੈਸਕ 02-06-2025

ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਦੇ ਹਰ ਪਿੰਡ-ਸ਼ਹਿਰ ਵਿਚ ਖੁੱਲ੍ਹੇਆਮ ਵਿਕ ਰਹੇ ਨਸ਼ੇ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਪੂਰੀ ਤਰ੍ਹਾਂ ਅਸਫਲ ਹੋ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਦਿਆਲ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਸਮਾਂ ਸੀਮਾ 'ਤੇ ਟਿੱਪਣੀ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ 2020 ਤੋਂ 2022 ਤੱਕ ਚੋਣਾਂ ਤੋਂ ਪਹਿਲਾਂ ਸਰਕਾਰ ਬਣਾਉਣ ਦੇ ਇਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ, ਫੇਰ 16 ਮਾਰਚ 2022 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਗਵੰਤ ਮਾਨ ਨੇ ਆਪਣੀ ਪਹਿਲੀ ਸਮਾਂ ਸੀਮਾ 16 ਅਪ੍ਰੈਲ 2022 ਬਿਨ੍ਹਾਂ ਕਿਸੇ ਬਦਲਾਅ ਦੇ ਪਾਸ ਕਰ ਦਿੱਤੀ। ਇਸੇ ਤਰ੍ਹਾਂ ਜੂਨ 2022 ਦੀ ਦੂਜੀ ਸਮਾਂ ਸੀਮਾ ਮਾਰਚ 2022 ਵਿੱਚ, 15 ਅਗਸਤ 2023 ਦੀ ਤੀਜੀ ਸਮਾਂ ਸੀਮਾ (15 ਅਗਸਤ 2024 ਤੱਕ), 31 ਦਸੰਬਰ, 2024 ਦੀ ਚੌਥੀ ਸਮਾਂ ਸੀਮਾ ਜੂਨ 2024 ਵਿਚ ਅਤੇ 31 ਮਈ 2025 ਦੀ ਪੰਜਵੀਂ ਸਮਾਂ ਸੀਮਾ 1 ਜੂਨ 2025 ਨੂੰ ਵੀ ਝੂਠੀ ਸਾਬਤ ਹੋਈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਅਸਫਲ ਰਹੀ ਹੈ ਅਤੇ ਸਪਲਾਈ ਚੇਨ ਨਹੀਂ ਟੁੱਟੀ। ਅੱਜ ਨਸ਼ਿਆਂ ਨੇ ਭਿਆਨਕ ਰੂਪ ਧਾਰਨ ਕਰ ਲਿਆ। ਨਸ਼ੇ ਵਿਚ ਡੁੱਬੇ ਨੌਜਵਾਨਾਂ ਦੇ ਵੀਡੀਓ ਹਰ ਰੋਜ਼ ਵਾਇਰਲ ਹੋ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਸ਼ੇ ਇੰਨੀ ਖੁੱਲ੍ਹੇਆਮ ਵੇਚੇ ਜਾ ਰਹੇ ਹਨ ਕਿ 'ਇੱਥੇ ਚਿੱਟਾ ਵਿਕਦਾ ਹੈ' ਵਰਗੇ ਬੋਰਡ ਲਗਾਏ ਜਾ ਰਹੇ ਹਨ। ਸ਼ਰਾਬ ਦੇ ਕਾਰੋਬਾਰੀਆਂ ਵਾਂਗ ਹੁਣ 'ਚਿੱਟਾ' ਕਾਰੋਬਾਰੀਆਂ ਦੇ ਗਰੁੱਪ ਬਣ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਹੌਸਲੇ ਐਨੇ ਬੁਲੰਦ ਹੋ ਗਏ ਹਨ ਕਿ ਉਹ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਅਤੇ ਪੁਲਿਸ 'ਤੇ ਹਮਲਾ ਕਰਨ ਤੋਂ ਵੀ ਨਹੀਂ ਡਰਦੇ । ਸ਼ਰਮਾ ਨੇ ਕਿਹਾ ਕਿ ਸੱਤਾ ਵੀ ਆਉਣ ਤੋਂ ਪਹਿਲਾਂ 'ਆਪ' ਵਾਲੇ ਕਹਿੰਦੇ ਸੀ ਕਿ 'ਸੱਤਾ ਵਿਚ ਬੈਠੇ ਅਕਾਲੀ ਅਤੇ ਕਾਂਗਰਸੀ ਆਗੂ ਨਸ਼ੇ ਵੇਚਦੇ ਹਨ। ਪਰ ਇਹ ਖ਼ੁਦ ਦੱਸਣ ਕਿ ਨਸ਼ੇ ਕੌਣ ਵੇਚਦਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਮਾਲਵਾ ਜ਼ੋਨ ਦੀ ਹੋਈ ਇਕੱਤਰਤਾ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਬੱਲ੍ਹੋ ਬਸਤੀ ਦੇ ਬੱਚਿਆਂ ਨੂੰ ਵੰਡੇ ਸਰਟੀਫ਼ਿਕੇਟ
Ad Position 24