06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਆਦੇਸ਼ ਯੂਨੀਵਰਸਿਟੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ 5 ਲੱਖ ਰੁਪਏ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 05-09-2025

ਬਠਿੰਡਾ, 4 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਪੰਜਾਬ ਵਿਚ ਹੜ੍ਹ ਤੇ ਬਰਸਾਤੀ ਪਾਣੀ ਦੇ ਮੱਦੇਨਜ਼ਰ ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਆਦੇਸ਼ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਗਿੱਲ ਅਤੇ ਐਗਜ਼ੀਕਿਊਟਿਵ ਮੈਂਬਰ ਸੁਰਿੰਦਰ ਸਿੰਘ ਦੁਆਰਾ ਹੜ੍ਹ ਪੀੜਤਾਂ ਦੀ ਮਦਦ ਲਈ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਦੇਸ਼ ਯੂਨੀਵਰਸਿਟੀ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਲੋੜਵੰਦਾਂ ਦੀ ਮਦਦ ਕਰਨ | ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਨਾਲ ਉਹ ਖੜ੍ਹੇ ਹਨ ਤੇ ਭਵਿੱਖ ਵਿਚ ਉਨ੍ਹਾਂ ਦੇ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਸੁੱਕੇ ਰਾਸ਼ਨ, ਪੀਣ ਵਾਲੇ ਪਾਣੀ ਅਤੇ ਤਰਪਾਲਾਂ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਆਦਿ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਕਾਲੋਨਾਈਜ਼ਰ ਕੰਪਨੀ ਦਾ ਪਾਰਟਨਰ ਬਣ ਕੇ 37 ਲੱਖ ਰੁਪਏ ਠੱਗੇ
Ad Position 24