06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, 2 ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-09-2025
ਤਲਵੰਡੀ ਸਾਬੋ, 4 ਸਤੰਬਰ (ਰਣਜੀਤ ਸਿੰਘ ਰਾਜੂ)-ਅੱਜ ਖ਼ਰਾਬ ਮੌਸਮ ਦੌਰਾਨ ਨੇੜਲੇ ਪਿੰਡ ਭਾਗੀਵਾਂਦਰ ਕੋਲ ਇਕ ਕਾਰ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਉਣ ਕਾਰਣ ਕਾਰ ਸਵਾਰ ਪਰਿਵਾਰ 'ਚੋਂ ਇਕ ਮੈਂਬਰ ਦੀ ਮੌਤ ਹੋ ਜਾਣ ਜਦੋਂਕਿ ਦੋ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਦੋਵੇਂ ਜ਼ਖ਼ਮੀ ਬਠਿੰਡਾ ਵਿਖੇ ਜ਼ੇਰੇ ਇਲਾਜ ਦੱਸੇ ਜਾ ਰਹੇ ਹਨ | ਮਿਲੀ ਜਾਣਕਾਰੀ ਅਨੁਸਾਰ ਸਿਰਸਾ ਜ਼ਿਲ੍ਹੇ ਦੀ ਮੰਡੀ ਕਾਲਾਂਵਾਲੀ ਵਸਨੀਕ ਸੰਦੀਪ ਕੁਮਾਰ ਆਪਣੀ ਪਤਨੀ ਨੀਸ਼ੂ ਅਤੇ ਬੇਟੀ ਦੀਯਾ ਨਾਲ ਆਪਣੀ ਮਾਰੂਤੀ ਅਲਟੋ ਕਾਰ ਨੰਬਰ ਐਚ. ਆਰ. 24 ਆਰ. 4993 'ਤੇ ਸਵਾਰ ਹੋ ਕੇ ਵਾਇਆ ਤਲਵੰਡੀ ਸਾਬੋ ਬਠਿੰਡਾ ਵੱਲ ਨੂੰ ਜਾ ਰਹੇ ਸਨ ਕਿ ਭਾਗੀਵਾਂਦਰ ਪਿੰਡ ਕੋਲ ਇਕ ਵਾਹਨ ਦੇ ਓਵਰਟੇਕ ਸਮੇਂ ਮੀਂਹ ਪੈਂਦਾ ਹੋਣ ਕਾਰਣ ਚਾਲਕ ਤੋਂ ਕਾਰ ਬੇਕਾਬੂ ਹੋ ਕੇ ਕਿੱਕਰ ਨਾਲ ਜਾ ਟਕਰਾਈ | ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਹਾਦਸੇ ਕਾਰਣ ਕਾਰ ਸਵਾਰ ਨੀਸ਼ੂ (37) ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਉਸਦਾ ਪਤੀ ਸੰਦੀਪ ਕੁਮਾਰ ਅਤੇ ਬੇਟੀ ਦੀਯਾ (13) ਗੰਭੀਰ ਜ਼ਖ਼ਮੀ ਹੋ ਗਏ | ਲੋਕਾਂ ਨੇ ਮੌਕੇ 'ਤੇ ਪੁੱਜੀ 108 ਐਂਬੂਲੈਂਸ ਰਾਹੀਂ ਸਾਰਿਆਂ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਨੀਸ਼ੂ ਨੂੰ ਮਿ੍ਤਕ ਐਲਾਨ ਦਿੱਤਾ ਜਦੋਂਕਿ ਸੰਦੀਪ ਅਤੇ ਬੇਟੀ ਦੀਯਾ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ ਗੰਭੀਰ ਹਾਲਤ ਦੇਖਦਿਆਂ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ | ਦੂਜੇ ਪਾਸੇ ਥਾਣਾ ਤਲਵੰਡੀ ਸਾਬੋ ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬਲਰਾਜ ਨਗਰ 'ਚ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿਗੀ, ਸਾਮਾਨ ਬੁਰੀ ਤਰ੍ਹਾਂ ਨੁਕਸਾਨਿਆ ਅਗਲੀ ਖ਼ਬਰ ਅਧਿਆਪਕਾਂ ਵਲੋਂ ਹੜ੍ਹ ਪੀੜਤਾਂ ਲਈ ਸਾਢੇ 26 ਲੱਖ ਤੋਂ ਵੱਧ ਦੀ ਰਾਸ਼ੀ ਇਕੱਤਰ
Ad Position 24