06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰੇਲਗੱਡੀ ਹੇਠਾਂ ਆਉਣ ਕਾਰਨ ਮੌਤ- ਦੁਰਘਟਨਾ ਕਿ ਖੁਦਕੁਸ਼ੀ?

Ad Position 21
No active advertisement
ਅਜੀਤ ਡੈਸਕ 05-09-2025
ਬਠਿੰਡਾ, 4 ਸਤੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 5, ਬਠਿੰਡਾ ਦਿੱਲੀ ਰੇਲਵੇ ਲਾਈਨ 'ਤੇ ਇਕ ਅਣਪਛਾਤੇ ਨੌਜਵਾਨ ਦੀ ਮੌਤ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਟੀਮ ਮੈਂਬਰ ਐਬੂਲੈਂਸ ਸਮੇਤ ਮੌਕੇ 'ਤੇ ਪਹੁੰਚੇ | ਉਨ੍ਹਾਂ ਵੇਖਿਆ ਕਿ ਨੌਜਵਾਨ ਦਾ ਸਿਰ ਰੇਲਵੇ ਟਰੈਕ ਦੇ ਬਾਹਰ ਪਿਆ ਸੀ ਅਤੇ ਮਿ੍ਤਕ ਦਾ ਧੜ ਟਰੈਕ ਦੇ ਅੰਦਰ ਪਿਆ ਸੀ¢ ਸਹਾਰਾ ਟੀਮ ਦੀ ਸੂਚਨਾ ਉਪਰੰਤ ਜੀ ਆਰ ਪੀ ਮੌਕੇ 'ਤੇ ਪਹੁੰਚੀ¢ ਜ਼ਿਕਰਯੋਗ ਹੈ ਕਿ ਮਿ੍ਤਕ ਨੌਜਵਾਨ ਦਾ ਮੁਆਇਨਾ ਕੀਤਾ ਤਾਂ ਉਸ ਕੋਲੋਂ ਅਜਿਹੀ ਕੋਈ ਚੀਜ਼ ਨਹੀਂ ਮਿਲੀ ਜੋ ਉਸਦੀ ਪਹਿਚਾਣ ਕਰਨ ਵਿਚ ਮਦਦ ਕਰ ਸਕੇ¢ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ ਜਾਂ ਇਹ ਇਕ ਦੁਰਘਟਨਾ ਹੈ | ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ¢ ਮਿ੍ਤਕ ਨÏਜਵਾਨ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ¢ ਲਾਸ਼ ਨੂੰ ਸੁਰੱਖਿਅਤ ਰੱਖਿਆ ਗਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਮੀਂਹ ਦੇ ਖੜ੍ਹੇ ਪਾਣੀ ਕਾਰਨ ਕਾਰੋਬਾਰ ਠੱਪ ਹੋਣ ਨਾਲ ਦੁਕਾਨਦਾਰ ਫ਼ਾਕੇ ਕੱਟਣ ਲਈ ਮਜਬੂਰ ਅਗਲੀ ਖ਼ਬਰ ਟਰੱਕ ਯੂਨੀਅਨ 'ਚ ਅਣਪਛਾਤੇ ਵਿਅਕਤੀ ਦੀ ਮੌਤ
Ad Position 24