06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਸ਼ਟਰੀ ਪੋਸ਼ਣ ਹਫ਼ਤੇ ਤਹਿਤ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 05-09-2025
ਸੰਗਤ ਮੰਡੀ, 4 ਸਤੰਬਰ (ਸੁਖਤੇਜ ਧਾਲੀਵਾਲ)- ਸਿਹਤ ਕੇਂਦਰ ਸੰਗਤ ਦੇ ਵੱਖ-ਵੱਖ ਪਿੰਡਾਂ 'ਚ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਗਿਆ¢ ਇਸ ਮੁਹਿੰਮ ਤਹਿਤ ਅੱਜ ਪਿੰਡ ਕੋਟਗੁਰੂ ਦੀ ਧਰਮਸ਼ਾਲਾ ਵਿਖੇ ਕੈਂਪ ਲਗਾਇਆ ਗਿਆ¢ ਕੈਂਪ 'ਚ ਏਮਜ਼ ਬਠਿੰਡਾ ਦੀ ਟੀਮ ਨੇ ਹਿੱਸਾ ਲਿਆ¢ ਇਸ ਮੌਕੇ ਮਾਹਿਰ ਡਾਕਟਰ ਅਮਲੇ ਵਲੋਂ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਜਾਂਚ ਕੀਤੀ ਗਈ ਅਤੇ ਬੱਚਿਆਂ ਦੇ ਭਾਰ ਤੇ ਕੱਦ ਮਾਪੇ ਗਏ¢ ਇਸ ਮੌਕੇ ਖੇਡ ਮੁਕਾਬਲਿਆਂ ਰਾਹੀ ਬੱਚਿਆਂ ਨੂੰ ਜ਼ੰਕ ਫੂਡ ਤੇ ਤਲੇ ਖਾਦ ਵਸਤੂਆਂ ਤੋਂ ਪ੍ਰਹੇਜ਼ ਕਰਨ ਬਾਰੇ ਦੱਸਿਆ ਗਿਆ¢ ਮੰਚ ਸੰਚਾਲਨ ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ ਨੇ ਕੀਤਾ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇਕ ਤੋਂ ਸੱਤ ਸਤੰਬਰ ਤੱਕ 'ਰਾਸ਼ਟਰੀ ਪੋਸ਼ਣ ਹਫ਼ਤਾ' ਮਨਾਉਣ ਦੀ ਸ਼ੁਰੂਆਤ ਕੀਤੀ ਗਈ¢ ਸੀ.ਐਚ.ਓ. ਸਾਹਿਲਪ੍ਰੀਤ ਤੇ ਸਿਹਤ ਵਰਕਰ ਸੰਦੀਪ ਕੌਰ ਨੇ ਕਿਹਾ ਕਿ 'ਰਾਸ਼ਟਰੀ ਪੋਸ਼ਣ ਹਫ਼ਤਾ' ਨੂੰ ਮਨਾਉਣ ਦਾ ਮੁੱਖ ਉਦੇਸ਼ ਹਰ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਚੰਗੀ ਖ਼ੁਰਾਕ ਬਾਰੇ ਜਾਗਰੂਕ ਕਰਨਾ ਹੈ, ਕਿਉਂਕਿ ਸਿਹਤਮੰਦ ਜੀਵਨ ਲਈ ਚੰਗੀ ਖ਼ੁਰਾਕ ਦਾ ਹੋਣਾ ਅਤੀ ਜ਼ਰੂਰੀ ਹੁੰਦਾ ਹੈ¢ ਇਸ ਮੌਕੇ ਡਾ ਉੱਦੀਤਾ, ਡਾ ਹਰਸ਼ਿਤਾ, ਡਾ.ਇਸ਼ਾਨ, ਡਾ.ਲਿਪਾਕਸ਼ੀ, ਡਾ.ਖ਼ੁਸ਼ਬੂ ਤੇ ਰਾਜਵਿੰਦਰ ਕੌਰ ਨੇ ਕਿਹਾ ਕਿ ਸਾਨੂੰ ਆਪਣੇ ਖਾਣੇ ਵਿਚ ਸੰਤੁਲਿਤ ਭੋਜਨ, ਹਰੀਆਂ ਸਬਜ਼ੀਆਂ, ਪੁੰਗਰੀਆਂ ਦਾਲਾਂ, ਮੌਸਮੀ ਫਲ, ਦੁੱਧ ਅਤੇ ਦੁੱਧ ਤੋਂ ਬਣਿਆ ਵਸਤਾਂ, ਆਦਿ ਵੀ ਸ਼ਾਮਿਲ ਕਰਨਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਫਾਸਟ ਫੂਡ ਅਤੇ ਜੰਕ ਫੂਡ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ¢ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਕੈਂਪ ਨੂੰ ਸਫਲ ਬਣਾਉਣ ਵਿਚ ਸਹਿਯੋਗ ਦਿੱਤਾ¢
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਕੋਟਭਾਈ ਵਲੋਂ ਭੁੱਚੋ ਕਲਾਂ ਵਿਖੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਮੀਂਹ ਦੇ ਖੜ੍ਹੇ ਪਾਣੀ ਕਾਰਨ ਕਾਰੋਬਾਰ ਠੱਪ ਹੋਣ ਨਾਲ ਦੁਕਾਨਦਾਰ ਫ਼ਾਕੇ ਕੱਟਣ ਲਈ ਮਜਬੂਰ
Ad Position 24