06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ 'ਤੇ ਔਖੀ ਘੜੀ, ਕਾਂਗਰਸ ਪਾਰਟੀ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਮਦਦ- ਰਾਜਨ ਗਰਗ

Ad Position 21
No active advertisement
ਅਜੀਤ ਡੈਸਕ 05-09-2025
ਬਠਿੰਡਾ, 4 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਕਿਹਾ ਕਿ ਪੰਜਾਬ 'ਤੇ ਆਈ ਔਖ ਦੀ ਘੜੀ 'ਚ ਕਾਂਗਰਸ ਪਾਰਟੀ ਵਲੋਂ ਹੜ ਪੀੜਤਾਂ ਦੀ ਲਗਾਤਾਰ ਮੱਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਤਨ, ਮਨ ਤੇ ਧਨ ਨਾਲ ਪਹਿਲੇ ਦਿਨ ਤੋਂ ਪੀੜਤਾਂ ਦੀ ਸਹਾਇਤਾ ਲਈ ਡੱਟੀ ਹੋਈ ਤੇ ਪੰਜਾਬ ਦੇ ਲੋਕਾਂ ਦੇ ਆਏ ਇਸ ਨਾਜ਼ੁਕ ਦੌਰ ਦੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਆਗੂ ਰਾਹੁਲ ਗਾਂਧੀ ਨੇ ਵੀ ਡੂੰਘੀ ਚਿੰਤਾਂ ਪ੍ਰਗਟ ਕੀਤੀ ਹੈ ਤੇ ਉਨ੍ਹਾਂ ਪੰਜਾਬ ਕਾਂਗਰਸ ਨੂੰ ਹੋਰ ਤਨਦੇਹੀ ਨਾਲ ਹੜ ਪੀੜਤ ਲੋਕਾਂ ਦੇ ਨਾਲ ਖੜਨ ਦੀ ਹਦਾਇਤ ਕੀਤੀ ਹੈ, ਜਿਸ ਤਹਿਤ ਪੰਜਾਬ ਦੇ ਕਾਂਗਰਸੀ ਆਗੂਆਂ ਦੀਆਂ ਹੜ ਪ੍ਰਭਾਵਿਤ ਜ਼ਿਲਿ੍ਹਆਂ ਲਈ ਕਮੇਟੀ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਹੋਰ ਲੋੜਾਂ ਦੀ ਸੂਚੀ ਤਿਆਰ ਕਰਕੇ ਉਹ ਵਸਤਾਂ ਲੋਕਾਂ ਤੱਕ ਪਹੁੰਚਾਈਆਂ ਜਾਣ | ਐਡਵੋਕੇਟ ਰਾਜਨ ਗਰਗ ਨੇ ਕਿਹਾ ਕਿ ਜਦੋਂ ਤੱਕ ਪੀੜਤ ਲੋਕਾਂ ਦੇ ਹਾਲਾਤ ਸਹੀ ਨਹੀਂ ਹੋ ਜਾਂਦੇ ਤੇ ਉਹ ਇਸ ਦੁੱਖ 'ਚੋਂ ਉੱਭਰਦੇ ਨਹੀਂ ਹਨ, ਉੱਦੋਂ ਤੱਕ ਸਮੁੱਚੀ ਕਾਂਗਰਸ ਪਾਰਟੀ ਉਨ੍ਹਾਂ ਦੀ ਮੱਦਦ ਲਈ ਇਸੇ ਤਰ੍ਹਾਂ ਡੱਟੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੰਗਾ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ ਅਗਲੀ ਖ਼ਬਰ ਭੀਖੀ ਇਲਾਕੇ 'ਚ ਭਰਵੀਂ ਬਾਰਿਸ਼ ਕਾਰਨ ਸਥਿਤੀ ਫਿਰ ਵਿਗੜੀ, ਕਸਬੇ ਦੇ 5 ਵਾਰਡਾਂ 'ਚ ਮੀਂਹ ਦਾ ਪਾਣੀ ਭਰਿਆ
Ad Position 24