06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੜਕ ਦੁਰਘਟਨਾ 'ਚ 2 ਨੌਜਵਾਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-09-2025
ਬਠਿੰਡਾ, 4 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਕੈਂਟ ਰੋਡ 'ਤੇ ਇੰਡਸਟਰੀਅਲ ਏਰੀਆ ਵਿਚ ਇਕ ਐਕਟਿਵਾ ਸਵਾਰ ਇਕ ਕਾਰ ਨਾਲ ਟਕਰਾਉਣ ਕਾਰਨ ਐਕਟਿਵਾ ਸਵਾਰ ਨੌਜਵਾਨ ਰਾਹੁਲ ਰਾਏ ਵਾਸੀ ਪਰਸ ਰਾਮ ਜ਼ਖਮੀ ਹੋ ਗਿਆ¢ ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਪ੍ਰੰਤੂ ਡਿਊਟੀ ਡਾਕਟਰ ਨੇ ਜ਼ਖ਼ਮੀ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੰੂ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ¢ ਇਸ ਤੋਂ ਇਲਾਵਾ ਸਥਾਨਕ ਪਾਵਰ ਹਾਊਸ ਰੋਡ ਬੱਤੀ ਵਾਲਾ ਚੌਕ 'ਤੇ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਇਕ ਅਣਪਛਾਤਾ ਵਾਹਨ ਟੱਕਰ ਮਾਰ ਕੇ ਫ਼ਰਾਰ ਹੋ ਗਿਆ, ਜਿਸ ਕਾਰਨ ਪੈਦਲ ਜਾ ਰਿਹਾ ਵਿਅਕਤੀ ਅਸ਼ੋਕ ਕੁਮਾਰ ਵਾਸੀ ਧੋਬੀਆਣਾ ਬਸਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਵਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ ਦੀ ਮਹਿਰਾਜ ਵਾਲੀ ਖਸਤਾ ਹਾਲ ਸੜਕ ਬਣੀ ਪ੍ਰੇਸ਼ਾਨੀ ਦਾ ਕਾਰਨ ਅਗਲੀ ਖ਼ਬਰ ਅਜੋਕੀ ਸੰਕਟ ਦੀ ਘੜੀ 'ਚ 'ਆਪ' ਸਰਕਾਰ ਆਪਣੇ ਲੋਕਾਂ ਦੇ ਨਾਲ- ਨੀਲ ਗਰਗ
Ad Position 24