06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪ੍ਰਵਾਸੀ ਪੰਜਾਬੀਆਂ ਵਲੋਂ ਹੜ੍ਹਾਂ ਦੀ ਰੋਕਥਾਮ ਅਤੇ ਸਰਬੱਤ ਦੇ ਭਲੇ ਲਈ ਅਰਦਾਸ

Ad Position 21
No active advertisement
ਅਜੀਤ ਡੈਸਕ 05-09-2025
ਭਗਤਾ ਭਾਈਕਾ, 4 ਸਤੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਵਿਚ ਆਏ ਹੜ੍ਹਾਂ ਦੀ ਰੋਕਥਾਮ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਸਬੰਧੀ ਸਿੱਖ ਸੋਸਾਇਟੀ ਮੈਨੀਟੋਬਾ ਕੈਨੇਡਾ ਵਲੋਂ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹੜ੍ਹਾਂ ਦੀ ਰੋਕਥਾਮ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਮਾਗਮ ਦੌਰਾਨ ਨਿੳ ਵੇ ਟਰਾਂਸਪੋਰਟ ਵਲੋਂ ਫਰੂਟ ਅਤੇ ਕੁਲਫ਼ੀਆਂ ਸਮੇਤ ਵੱਖ-ਵੱਖ ਸੰਸਥਾਵਾਂ ਵਲੋਂ ਗੁਰੂ ਕੇ ਲੰਗਰ ਵੀ ਲਗਾਏ ਗਏ | ਇਸ ਸਮਾਗਮ ਵਿਚ ਗੁਰਪ੍ਰੀਤ ਸਿੰਘ ਬਰਾੜ ਅਤੇ ਦਿਲਰਾਜ ਸਿੰਘ ਬਰਾੜ ਅਡਮਿੰਟਨ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਨੌਜਵਾਨ ਸਮਾਜ ਸੇਵੀ ਆਗੂ ਸਰਬਜੀਤ ਸਿੰਘ ਢਿੱਲੋਂ ਮਲੂਕਾ, ਰਾਜਵਿੰਦਰ ਸਿੰਘ ਖੋਸਾ, ਮੱਖਣ ਸਿੰਘ ਧਾਲੀਵਾਲ, ਕੁਲਵੰਤ ਸਿੰਘ, ਸੀਨਮ, ਗੁਰਪ੍ਰੀਤ ਸਿੰਘ, ਜਨਕ ਰਾਜ, ਸੁਧੀਰ, ਸਿਵਪਾਲ ਸਿੰਘ, ਹਰਜੀਤ ਸਿੰਘ, ਸੋਨੀ ਸਿਰੀਏਵਾਲਾ ਆਦਿ ਨੇ ਸੇਵਾ ਨਿਭਾਈ | ਇਸ ਸਮਾਗਮ ਵਿਚ ਦੀਪ ਹੋਮ ਫਰਨਿੰਸ਼ਇੰਗ ਕੰਪਨੀ ਦੇ ਵਰਕਰਾਂ ਨੇ ਸੇਵਾ ਵਿਚ ਸ਼ਲਾਘਾਯੋਗ ਯੋਗਦਾਨ ਪਾਇਆ | ਇਸ ਮੌਕੇ ਨੌਜਵਾਨ ਸਮਾਜ ਸੇਵਾ ਆਗੂ ਸਰਬਜੀਤ ਸਿੰਘ ਢਿੱਲੋਂ ਮਲੂਕਾ ਨੇ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮੱਦਦ ਲਈ ਸਾਨੂੰ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਹੜ੍ਹ ਪੰਜਾਬ ਵਿਚ ਹੋਏ ਨੁਕਸਾਨ ਦੀ ਪੂਰਤੀ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਤੁਰੰਤ ਪੀੜ੍ਹਤ ਲੋਕਾਂ ਦੀ ਮੱਦਦ ਦਾ ਐਲਾਨ ਕਰੇ |
Ad Position 22
No active advertisement
ਪਿਛਲੀ ਖ਼ਬਰ ਜਾਅਲੀ ਦਸਤਾਵੇਜ਼ ਬਣਾ ਕੇ ਰਹਿ ਰਹੇ ਲੋਕਾਂ ਦੀ ਪਛਾਣ ਲਈ ਹਿੰਦੂ ਆਗੂਆਂ ਨੇ ਥਾਣਾ ਮੁਖੀ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਰਾਮਪੁਰਾ ਫੂਲ ਦੀ ਮਹਿਰਾਜ ਵਾਲੀ ਖਸਤਾ ਹਾਲ ਸੜਕ ਬਣੀ ਪ੍ਰੇਸ਼ਾਨੀ ਦਾ ਕਾਰਨ
Ad Position 24