06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਐਨ.ਆਈ.ਆਰ.ਐਫ. ਇੰਡੀਆ ਰੈਂਕਿੰਗਜ਼ 2025 ਦੀ ਯੂਨੀਵਰਸਿਟੀ ਸ਼੍ਰੇਣੀ 'ਚ 77ਵਾਂ ਸਥਾਨ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 05-09-2025
ਬਠਿੰਡਾ, 4 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਮੋਹਰੀ ਯੂਨੀਵਰਸਿਟੀਆਂ ਵਿਚੋਂ ਇਕ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਮਾਰਗਦਰਸ਼ਨ ਅਤੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਗਤੀਸ਼ੀਲ ਅਗਵਾਈ ਹੇਠ ਇਸ ਸਾਲ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ -ਇੰਡੀਆ ਰੈਂਕਿੰਗਜ਼ 2025 ਦੀ ਯੂਨੀਵਰਸਿਟੀ ਸ਼੍ਰੇਣੀ ਵਿਚ 77ਵਾਂ ਰੈਂਕ ਪ੍ਰਾਪਤ ਕਰਕੇ ਇਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ | ਯੂਨੀਵਰਸਿਟੀ ਨੇ ਪਿਛਲੇ ਸਾਲ ਦੇ 83ਵੇਂ ਸਥਾਨ ਦੇ ਮੁਕਾਬਲੇ ਇਸ ਸਾਲ ਆਪਣੀ ਰੈਂਕਿੰਗ ਵਿਚ 6 ਸਥਾਨਾਂ ਦਾ ਸੁਧਾਰ ਕੀਤਾ ਹੈ | ਇਸ ਪ੍ਰਾਪਤੀ ਸਦਕਾ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਲਗਾਤਾਰ ਸੱਤਵੇਂ ਸਾਲ 'ਭਾਰਤ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ' ਦੀ ਸੂਚੀ ਵਿਚ ਆਪਣਾ ਸਥਾਨ ਕਾਇਮ ਰੱਖਣ ਦੀ ਪਰੰਪਰਾ ਜਾਰੀ ਰੱਖੀ ਹੈ | ਇਸ ਸਾਲ ਯੂਨੀਵਰਸਿਟੀ ਨੇ ਫਾਰਮੇਸੀ ਸ਼੍ਰੇਣੀ ਵਿਚ 20ਵਾਂ ਰੈਂਕ ਅਤੇ ਕਾਨੂੰਨ ਸ਼੍ਰੇਣੀ ਵਿਚ 40ਵਾਂ ਰੈਂਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਗਤੀ ਦਰਜ ਕਰਦੇ ਹੋਏ ਅਕਾਦਮਿਕ ਉੱਤਮਤਾ ਅਤੇ ਆਧੁਨਿਕ ਖੋਜ ਦੇ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਹੈ | ਆਪਣੇ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਹੋਏ ਸੀ ਯੂ ਪੀ ਬੀ ਨੇ ਐਨ. ਆਈ. ਆਰ. ਐਫ. ਇੰਡੀਆ ਰੈਂਕਿੰਗਜ਼ 2025 ਦੀ ਸਮੁੱਚੀ ਸ਼੍ਰੇਣੀ ਵਿਚ 'ਰੈਂਕ-ਬੈਂਡ 100-150' ਵਿਚ ਆਪਣਾ ਸਥਾਨ ਪ੍ਰਾਪਤ ਕੀਤਾ ਹੈ | 2024 ਵਿਚ ਹਾਸਲ ਕੀਤੇ 47.11 ਅੰਕਾਂ ਦੇ ਮੁਕਾਬਲੇ ਐਨ. ਆਈ. ਆਰ. ਐਫ. 2025 ਦੇ ਸਖ਼ਤ ਮੁਕਾਬਲੇ ਵਿਚ 49.53 ਅੰਕ ਪ੍ਰਾਪਤ ਕਰਕੇ ਆਪਣੇ ਸਕੋਰ ਵਿਚ ਮਹੱਤਵਪੂਰਨ ਵਾਧਾ ਦਰਜ ਕੀਤਾ ਹੈ | ਗੌਰਤਲਬ ਹੈ ਕਿ ਪਿਛਲੇ ਸੱਤ ਸਾਲਾਂ ਦੌਰਾਨ ਸੀ. ਯੂ. ਪੰਜਾਬ ਨੂੰ ਹਮੇਸ਼ਾ 'ਭਾਰਤ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ' ਵਿਚ ਆਪਣਾ ਸਥਾਨ ਬਣਾਏ ਰੱਖਣ ਦਾ ਮਾਣ ਪ੍ਰਾਪਤ ਹੋਇਆ ਹੈ | ਇਸ ਪ੍ਰਾਪਤੀ 'ਤੇ ਖੁਸ਼ੀ ਜਤਾਉਂਦਿਆਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਇਹ ਸਫਲਤਾ ਯੂਨੀਵਰਸਿਟੀ ਦੇ ਅਧਿਆਪਕਾਂ, ਅਧਿਕਾਰੀਆਂ, ਸਟਾਫ਼, ਖੋਜਾਰਥੀਆਂ, ਵਿਦਿਆਰਥੀਆਂ ਤੇ ਸਾਰੇ ਹਿੱਸੇਦਾਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ | ਉਨ੍ਹਾਂ ਨੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਨੈਚੁਰਲ ਪ੍ਰੋਡਕਟਸ ਵਿਭਾਗ ਤੇ ਫਾਰਮਕੋਲੋਜੀ ਵਿਭਾਗ ਦੇ ਕਾਰਜਾਂ ਦੀ ਪ੍ਰਸੰਸਾ ਕੀਤੀ ਜਿਨ੍ਹਾਂ ਸਦਕਾ ਯੂਨੀਵਰਸਿਟੀ ਦੀ 'ਫਾਰਮੇਸੀ ਸ਼੍ਰੇਣੀ' ਵਿਚ ਲਗਾਤਾਰ ਚੌਥੀ ਵਾਰ ਦੇਸ਼ ਦੀਆਂ ਚੋਟੀ ਦੀਆਂ 25 ਫਾਰਮੇਸੀ ਸੰਸਥਾਵਾਂ ਵਿਚੋਂ ਸਥਾਨ ਹਾਸਲ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ | ਭਵਿੱਖੀ ਯੋਜਨਾਵਾਂ ਬਾਰੇ ਗੱਲ ਕਰਦਿਆਂ ਪ੍ਰੋ: ਤਿਵਾਰੀ ਨੇ ਆਉਣ ਵਾਲੇ ਸਾਲਾਂ ਵਿਚ ਐਨ. ਆਈ. ਆਰ. ਐਫ. ਇੰਡੀਆ ਰੈਂਕਿੰਗਜ਼ ਦੇ ਸਾਰੇ ਮਾਪਦੰਡਾਂ ਵਿਚ ਯੂਨੀਵਰਸਿਟੀ ਦੇ ਪ੍ਰਦਰਸ਼ਨ ਵਿਚ ਸੁਧਾਰ ਕਰਨ 'ਤੇ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਐਨ.ਜੀ.ਓ. ਦੇ ਸਹਿਯੋਗ ਨਾਲ ਪਸ਼ੂਆਂ ਲਈ ਭੇਜਿਆ ਹਰਾ ਚਾਰਾ ਅਗਲੀ ਖ਼ਬਰ ਪਿੰਡ ਲਾਲੇਆਣਾ ਵਿਖੇ ਹੜ੍ਹ ਵਰਗੇ ਹਾਲਾਤ
Ad Position 24