06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਭਾਈ ਬਹਿਲੋ ਅਤੇ ਭਾਈ ਭਗਤਾ ਦੀ ਯਾਦ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 05-09-2025
ਭਗਤਾ ਭਾਈਕਾ, 4 ਸਤੰਬਰ (ਸੁਖਪਾਲ ਸਿੰਘ ਸੋਨੀ)-ਭਾਈ ਬਹਿਲੋ ਅਤੇ ਭਾਈ ਭਗਤਾ ਜੀ ਦੀ ਯਾਦ ਨੂੰ ਸਮਰਪਿਤ ਭਗਤਾ ਭਾਈਕਾ ਦੀ ਸੰਗਤ ਵਲੋਂ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ ਉਨਟਾਰੀਉ, ਕੈਨੇਡਾ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਹਾਜ਼ਰ ਸੰਗਤਾਂ ਵਲੋਂ ਸਰਬੱਤ ਦੇ ਭਲੇ ਅਤੇ ਪੰਜਾਬ ਅੰਦਰ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਕੁਦਰਤੀ ਕਾਰੋਪੀ ਦਾ ਸ਼ਿਕਾਰ ਹੋਏ ਪਰਿਵਾਰਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ | ਇਸ ਸਮਾਗਮ ਵਿਚ ਭਗਤਾ ਭਾਈਕਾ ਅਤੇ ਆਸ-ਪਾਸ ਦੇ ਪਿੰਡਾਂ ਨਾਲ ਸਬੰਧਿਤ ਸੰਗਤ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਵਿੰਦਰ ਸਿੰਘ ਭਗਤਾ ਆਗੂ ਭਾਜਪਾ, ਵਿਜੈ ਕੁਮਾਰ ਪੱਪੂ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਭਗਤਾ, ਪ੍ਰਤਾਪ ਸਿੰਘ, ਭਗਵਾਨ ਸਿੰਘ, ਧੰਨਾ ਸਿੰਘ, ਪ੍ਰਮਾਤਮਾ ਸਿੰਘ ਹਮੀਰਗੜ੍ਹ, ਸਵਿੰਦਰ ਸਿੰਘ ਸਲਾਬਤਪੁਰਾ, ਤਿ੍ਲੋਚਨ ਸਿੰਘ ਮਲੂਕਾ, ਡਾ: ਸੁਰਿੰਦਰ ਸਿੰਘ ਸਿਰੀਏਵਾਲਾ, ਬਲਵੀਰ ਸਿੰਘ ਸਿੱਧੂ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਭਜਨ ਸਿੰਘ ਭਜੀ, ਭਿੰਦਰ ਸਿੰਘ, ਗੁਰਮੀਤ ਸਿੰਘ, ਸਤਨਾਮ ਸਿੰਘ, ਪ੍ਰਭਜੋਤ ਸਿੰਘ, ਨਵਜੋਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਸਿੱਧੂ, ਜਸਪ੍ਰੀਤ ਸਿੱਧੂ, ਮੀਤਾ ਬਿਦਰ, ਅਰਸ਼ਨੰਬਰਦਾਰ, ਲਵਪ੍ਰੀਤ ਭਗਤਾ, ਮਨਿੰਦਰ ਭਗਤਾ, ਗੁਰਵਿੰਦਰ ਸਿੰਘ ਸਿੱਧੂ, ਹਰਜੀਤ ਸਿੰਘ ਵੜਿੰਗ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਏਡ ਸੰਸਥਾ ਵਲੋਂ ਹੜ੍ਹ ਪੀੜਤਾਂ ਲਈ ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਨੂੰ ਆਪਣਾ ਸੈਂਟਰ ਬਣਾਇਆ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਐਨ.ਜੀ.ਓ. ਦੇ ਸਹਿਯੋਗ ਨਾਲ ਪਸ਼ੂਆਂ ਲਈ ਭੇਜਿਆ ਹਰਾ ਚਾਰਾ
Ad Position 24