ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਡਾਇਰੈਕਟਰ ਵਜੋਂ ਇਲਾਕੇ 'ਚ ਵਿੱਦਿਅਕ ਖੇਤਰ ਦੀ ਜਾਣੀ ਪਛਾਣੀ ਸ਼ਖ਼ਸੀਅਤ ਪ੍ਰੋ.ਅਮਨਦੀਪ ਸਿੰਘ ਨੂੰ ਨਿਯੁਕਤ ਕੀਤੇ ਜਾਣ 'ਤੇ ਜਿੱਥੇ ਸਮੁੱਚੇ ਕੈਂਪਸ 'ਚ ਉਤਸ਼ਾਹ ਦਾ ਮਾਹੌਲ ਹੈ ਉੱਥੇ ਇਲਾਕੇ ਦੀਆਂ ਕੁਝ ਮੁਹਤਬਰ ਸ਼ਖ਼ਸੀਅਤਾਂ ਨੇ ਵੀ ਉਨ੍ਹਾਂ ਦੀ ਨਿਯੁਕਤੀ ਤੇ ਖ਼ੁਸ਼ੀ ਪ੍ਰਗਟਾਈ ਹੈ | ਇਸੇ ਲੜੀ 'ਚ ਅੱਜ ਵਕੀਲਾਂ ਦੀ ਨੁਮਾਇੰਦਾ ਜਥੇਬੰਦੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਕੁਝ ਵਕੀਲਾਂ ਨੇ ਜਥੇਬੰਦੀ ਦੇ ਪ੍ਰਧਾਨ ਐਡਵੋਕੇਟ ਸਤਿੰਦਰ ਸਿੰਘ ਸਿੱਧੂ ਸਾਬਕਾ ਕੌਂਸਲਰ ਦੀ ਅਗਵਾਈ ਹੇਠ ਨਵ ਨਿਯੁਕਤ ਡਾਇਰੈਕਟਰ ਪ੍ਰੋ.ਅਮਨਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਮੂੰਹ ਮਿੱਠਾ ਕਰਵਾਇਆ | ਮੁਲਾਕਾਤ ਉਪਰੰਤ ਗੱਲਬਾਤ ਦੌਰਾਨ ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਸਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰੋ.ਅਮਨਦੀਪ ਸਿੰਘ ਪਿਛਲੇ ਕਰੀਬ 20-25 ਵਰਿ੍ਹਆਂ ਤੋਂ ਉਕਤ ਕੈਂਪਸ 'ਚ ਅਧਿਆਪਨ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੈਂਪਸ ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਨਵੇਂ ਦਿਸਹੱਦੇ ਕਾਇਮ ਕੀਤੇ | ਉਨ੍ਹਾਂ ਕਿਹਾ ਕਿ ਅਜਿਹੀ ਸ਼ਖ਼ਸੀਅਤ ਨੂੰ ਕੈਂਪਸ ਦਾ ਬਤੌਰ ਡਾਇਰੈਕਟਰ ਨਿਯੁਕਤ ਕੀਤੇ ਜਾਣਾ ਚੰਗੀ ਗੱਲ ਹੈ ਅਤੇ ਆਸ ਹੈ ਕਿ ਉਹ ਕੈਂਪਸ ਨੂੰ ਨਵੀਆਂ ਬੁਲੰਦੀਆਂ ਵੱਲ ਲੈਜਾਣ ਦੇ ਯਤਨ ਕਰਨਗੇ | ਮੁਲਾਕਾਤ ਕਰਨ ਵਾਲਿਆਂ 'ਚ ਐਡਵੋਕੇਟ ਕਰਤਾਰ ਸਿੰਘ, ਐਡਵੋਕੇਟ ਗੁਰਪ੍ਰਤਾਪ ਸਿੰਘ ਅਤੇ ਐਡਵੋਕੇਟ ਹਰਦੇਵ ਸਿੰਘ ਭਾਗੀਵਾਂਦਰ ਵੀ ਸ਼ਾਮਿਲ ਰਹੇ |