21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਏ. ਆਈ. ਰਾਹੀਂ ਸ੍ਰੀ ਦਰਬਾਰ ਸਾਹਿਬ ਬਾਰੇ ਬਣਾਈਆਂ ਇਤਰਾਜ਼ਯੋਗ ਵੀਡੀਓਜ਼ ਸੰਬੰਧੀ ਹੋਵੇ ਕਾਰਵਾਈ-ਜਥੇ: ਬਾਬਾ ਟੇਕ ਸਿੰਘ

Ad Position 21
No active advertisement
ਅਜੀਤ ਡੈਸਕ 25-09-2025
ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)- ਆਧੁਨਿਕ ਏ.ਆਈ. ਤਕਨੀਕ ਦੀ ਗਲਤ ਵਰਤੋਂ ਕਰਕੇ ਸਿੱਖਾਂ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਬਾਰੇ ਅਜਿਹੀਆਂ ਵੀਡੀਓਜ਼ ਬਣਾ ਕੇ ਸੋਸ਼ਲ ਪਲੇਟਫਾਰਮਾਂ 'ਤੇ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਨਾਲ ਦੇਸ਼ ਵਿਦੇਸ਼ ਦੇ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਨੂੰ ਠੇਸ ਪਹੁੰਚੀ ਹੈ | ਅਜਿਹੀਆਂ ਵੀਡੀਓਜ਼ ਬਣਾਉਣਾ ਅਤਿ ਨਿੰਦਣਯੋਗ ਹੈ ਅਤੇ ਸਰਕਾਰਾਂ ਨੂੰ ਵੀਡੀਓਜ਼ ਬਣਾਉਣ ਵਾਲੇ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਸ਼ਰਾਰਤੀ ਜਾਂ ਸਿੱਖ ਵਿਰੋਧੀ ਅਨਸਰ ਵਲੋਂ ਏ.ਆਈ ਤਕਨੀਕ ਦੀ ਗਲਤ ਵਰਤੋਂ ਕਰਦਿਆਂ ਸ੍ਰੀ ਦਰਬਾਰ ਸਾਹਿਬ ਬਾਰੇ ਸੋਸ਼ਲ ਸਾਈਟਾਂ 'ਤੇ ਪਾਈਆਂ ਜਾ ਰਹੀਆਂ ਵੀਡੀਓਜ਼ ਅਤਿ ਇਤਰਾਜ਼ਯੋਗ ਹਨ ਤੇ ਇਨ੍ਹਾਂ ਨੂੰ ਦੇਖ ਕੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਜਾ ਰਹੇ ਹਨ | ਸਿੰਘ ਸਾਹਿਬ ਨੇ ਕਿਹਾ ਕਿ ਤਕਨੀਕੀ ਖੇਤਰ 'ਚ ਮੋਹਰੀ ਹੋਣ ਦਾ ਦਾਅਵਾ ਕਰਨ ਵਾਲੀਆਂ ਸਰਕਾਰਾਂ ਅਤੇ ਉਨ੍ਹਾਂ ਦੇ ਸਾਈਬਰ ਕ੍ਰਾਈਮ ਵਿਭਾਗ ਲਈ ਉਸ ਵਿਅਕਤੀ ਨੂੰ ਲੱਭਣਾ ਕੋਈ ਵੱਡੀ ਗੱਲ ਨਹੀ ਜੋ ਅਜਿਹੀਆਂ ਘਿਨੌਣੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ਤੇ ਪਾ ਰਿਹੈ ਬਸ਼ਰਤੇ ਕਿ ਸਰਕਾਰਾਂ ਮਾਮਲੇ ਪ੍ਰਤੀ ਗੰਭੀਰਤਾ ਦਿਖਾਉਣ | ਉਨਾਂ ਕਿਹਾ ਕਿ ਸਰਕਾਰਾਂ ਸਿੱਖ ਭਾਵਨਾਵਾਂ ਨੂੰ ਸਮਝਦਿਆਂ ਜਲਦ ਪੂਰੇ ਮਾਮਲੇ ਦਾ ਪਤਾ ਲਗਾ ਕੇ ਸਬੰਧਿਤ ਵਿਅਕਤੀ ਖਿਲਾਫ ਮਿਸਾਲੀ ਕਾਰਵਾਈ ਕਰਨ ਤਾਂਕਿ ਅੱਗੇ ਤੋਂ ਕੋਈ ਅਜਿਹੀਆਂ ਕਾਰਵਾਈਆਂ ਕਰਨ ਬਾਰੇ ਸੋਚ ਤੱਕ ਨਾ ਸਕੇ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 28 <br/> ਅਗਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਆਗੂ ਗੁਰੂ ਕਾਸ਼ੀ ਕੈਂਪਸ ਦੇ ਨਵ-ਨਿਯੁਕਤ ਡਾਇਰੈਕਟਰ ਨੂੰ ਮਿਲੇ <br/>
Ad Position 24