22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਝੋਨੇ ਦੀ ਖਰੀਦ ਸੰਬੰਧੀ ਪ੍ਰਬੰਧ ਮੁਕੰਮਲ-ਡੀ. ਸੀ. ਕਿਹਾ ਝੋਨੇ ਦੀ ਸਟੋਰੇਜ ਲਈ 511 ਰਾਈਸ ਮਿੱਲਾਂ ਦੀ ਖਰੀਦ ਏਜੰਸੀਆਂ ਨੂੰ ਕੀਤੀ ਅਲਾਟਮੈਂਟ <br/>

Ad Position 21
No active advertisement
ਅਜੀਤ ਡੈਸਕ 25-09-2025
ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ. ਸੀ. ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਸਟੋਰੇਜ ਲਈ 516 ਰਾਈਸ ਮਿਲਾਂ ਵਿਚੋਂ 511 ਰਾਈਸ ਮਿੱਲਾਂ ਦੀ ਖਰੀਦ ਏਜੰਸੀਆਂ ਨੂੰ ਅਲਾਟਮੈਂਟ ਕੀਤੀ ਜਾ ਚੁੱਕੀ ਹੈ | ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਸੁਚਾਰੂ ਢੰਗ ਅਤੇ ਪ੍ਰੇਸ਼ਾਨੀ ਮੁਕਤ ਕਰਨ ਦੇ ਮੱਦੇਨਜ਼ਰ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਡੀ. ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਤੇ ਕੰਬਾਇਨ ਮਾਲਕਾਂ ਨੂੰ ਕਿਹਾ ਕਿ ਉਹ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਕਰਨ, ਜੇਕਰ ਮਿੱਥੇ ਸਮੇਂ ਤੋਂ ਬਾਅਦ ਝੋਨੇ ਦੀ ਕਟਾਈ ਕਰਦੀ ਕੋਈ ਵੀ ਕੰਬਾਇਨ ਪਾਈ ਗਈ ਤਾਂ ਉਸ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕਈ ਕਿਸਾਨ ਸ਼ਾਮ 6 ਵਜੇ ਤੋਂ ਬਾਅਦ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ | ਡੀ. ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿਚ ਹੀ ਵਾਹੁਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿਚ ਵੀ ਵਾਧਾ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਜੁਝਾਰੂ ਆਂਗਣਵਾੜੀ ਯੂਨੀਅਨ ਵਲੋਂ 28 ਤੋਂ ਪੋਸ਼ਣ ਟਰੈਕਰ ਦਾ ਕੰਮ ਬੰਦ ਕਰਨ ਦਾ ਐਲਾਨ <br/> ਅਗਲੀ ਖ਼ਬਰ ਮਨੋਜ ਕੁਮਾਰ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਬਣੇ <br/>
Ad Position 24