ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ ਮਾਨ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਜੋ ਪੰਜਾਬ ਸਰਕਾਰ ਵਲੋਂ ਹੜ੍ਹ ਪੀੜ੍ਹਤਾਂ ਲਈ ਸਰਕਾਰੀ ਯੋਜਨਾਵਾਂ ਬਣਾਈਆਂ ਗਈਆਂ ਹਨ, ਉਨ੍ਹਾਂ ਸਕੀਮਾਂ ਦਾ ਫ਼ਾਇਦਾ ਹੜ੍ਹ ਪੀੜ੍ਹਤ ਲੋਕਾਂ ਨੂੰ ਦਿਵਾਉਣਾ ਹੈ, ਉਸ ਸਬੰਧੀ ਸਰਪੰਚ, ਪੈਰਾ ਲੀਗਲ ਵਲੰਟੀਅਰ ਅਤੇ ਪੈਨਲ ਦੇ ਵਕੀਲਾਂ ਦੇ ਗਰੁੱਪ ਬਣਾਏ ਗਏ ਹਨ | ਇਹ ਗਰੁੱਪ ਪਿੰਡਾਂ ਅਤੇ ਸ਼ਹਿਰਾਂ ਦੇ ਵਿਚ ਸਰਵੇ ਕਰਨਗੇ, ਜਿਨ੍ਹਾਂ ਲੋਕਾਂ ਦੇ ਘਰ ਹੜ੍ਹ ਅਤੇ ਤੇਜ਼ ਬਾਰਿਸ਼ ਕਾਰਨ ਢਹਿ ਗਏ ਹਨ ਜਾਂ ਜਿਨ੍ਹਾਂ ਨੂੰ ਜਾਨ-ਮਾਲ ਦਾ ਨੁਕਸਾਨ ਹੋਇਆ ਹੈ, ਦੀ ਜਾਣਕਾਰੀ ਇਕੱਠੀ ਕਰਨਗੇ | ਉਨ੍ਹਾਂ ਕਿਹਾ ਕਿ ਜੋ ਗਰੁੱਪ ਜਾਣਕਾਰੀ ਇਕੱਠੀ ਕਰੇਗਾ ਉਹ ਸਾਰੀ ਜਾਣਕਾਰੀ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਡੀ ਸੀ ਬਠਿੰਡਾ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾਵੇਗੀ ਤਾਂ ਜੋ ਹੱਕਦਾਰ ਲੋਕਾਂ ਨੂੰ ਸਰਕਾਰੀ ਮੁਆਵਜ਼ਾ ਅਤੇ ਰਾਹਤ ਸਮੱਗਰੀ ਸਮੇਂ-ਸਿਰ ਪ੍ਰਾਪਤ ਹੋ ਸਕੇ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੈਰਾ ਲੀਗਲ ਵਲੰਟੀਅਰਜ਼ ਤੇ ਪੈਨਲ ਦੇ ਵਕੀਲ ਸਾਹਿਬਾਨ ਆਦਿ ਹਾਜ਼ਰ ਸਨ |