21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੁੱਖ ਚੋਣ ਦਫ਼ਤਰ ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ- ਡੀ.ਸੀ.

Ad Position 21
No active advertisement
ਅਜੀਤ ਡੈਸਕ 26-09-2025
ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਤੇ ਸਮੇਂ-ਸਿਰ ਜਾਣਕਾਰੀ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ | ਡੀ. ਸੀ. ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂ-ਟਿਊਬ 'ਤੇ ਉਪਲਬਧ ਮੁੱਖ ਚੋਣ ਦਫ਼ਤਰ ਦੇ ਅਧਿਕਾਰਤ ਅਕਾਊਾਟ ਨਾਲ ਜੁੜ ਸਕਦੇ ਹਨ | ਸਿਰਫ਼ ਕਿਊ.ਆਰ. ਕੋਡ ਸਕੈਨ ਕਰਕੇ ਇਹ ਅਕਾਊਾਟ ਫਾਲੋਅ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ, ਨਵੀਨਤਮ ਅੱਪਡੇਟਾਂ ਤੇ ਮੁੱਖ ਚੋਣ ਅਧਿਕਾਰੀ ਦੀਆਂ ਹਦਾਇਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਅਤੇ ਉਨ੍ਹਾਂ ਤੱਕ ਹਰ ਲੋੜੀਂਦੀ ਜਾਣਕਾਰੀ ਪਹੁੰਚਾਉਣ ਲਈ ਸੋਸ਼ਲ ਮੀਡੀਆ ਸਭ ਤੋਂ ਪ੍ਰਭਾਵਸ਼ਾਲੀ ਤੇ ਉੱਤਮ ਮਾਧਿਅਮ ਵਜੋਂ ਉਭਰਿਆ ਹੈ | ਇਸ ਲਈ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਮੁੱਖ ਚੋਣ ਦਫ਼ਤਰ ਵਲੋਂ ਸੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਅਤੇ ਸਰਗਰਮ ਰੱਖਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਪਿੰਡ ਕਰਾੜਵਾਲਾ ਵਿਖੇ ਡੇਂਗੂ ਸਰਵੇ ਕਰਵਾਇਆ
Ad Position 24