21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-09-2025
ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਗਠਿਤ ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਸਾਲ 2025-26 ਤਹਿਤ ਦੂਜੀ ਤਿਮਾਹੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ ਕੋਟਫੱਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਮੀਟਿੰਗ ਦੌਰਾਨ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਹੋਏ ਵੱਖ-ਵੱਖ ਅਦਾਲਤਾਂ ਵਿਚ ਤੇ ਐਸ. ਐਸ. ਪੀ. ਦਫ਼ਤਰ ਵਿਖੇ ਚੱਲ ਰਹੇ ਕੇਸਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ | ਇਸ ਦੌਰਾਨ ਉਨ੍ਹਾਂ ਐਸ.ਐਸ.ਪੀ. ਦਫ਼ਤਰ ਵਿਖੇ ਚੱਲ ਰਹੇ ਜ਼ੇਰੇ ਤਫ਼ਤੀਸ਼ ਕੇਸਾਂ ਦੀ ਸਮੀਖਿਆ ਕਰਨ ਉਪਰੰਤ ਆਦੇਸ਼ ਦਿੱਤੇ ਗਏ ਕਿ ਲੰਬੇ ਸਮੇਂ ਤੋਂ ਚੱਲ ਰਹੇ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨਾ ਯਕੀਨੀ ਬਣਾਇਆ ਜਾਵੇ | ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਬਰਿੰਦਰ ਸਿੰਘ ਨੇ ਦੱਸਿਆ ਗਿਆ ਕਿ ਕੇਸਾਂ ਦੇ ਜਲਦ ਨਿਪਟਾਰੇ ਲਈ ਮੁੱਖ ਦਫ਼ਤਰ ਪਾਸੋਂ ਫੰਡਜ਼ ਦੀ ਮੰਗ ਕੀਤੀ ਜਾ ਚੁੱਕੀ ਹੈ | ਇਸ ਮੌਕੇ ਹਰਸ਼ਿਤ ਸ਼ਰਮਾ ਆਈ. ਏ. ਐਸ (ਅੰਡਰ ਟਰੇਨਿੰਗ), ਸਹਾਇਕ ਕਮਿਸ਼ਨਰ (ਜ) ਗਗਨਦੀਪ ਸਿੰਘ, ਮੁੱਖ ਮੰਤਰੀ ਖੇਤਰੀ ਅਫ਼ਸਰ ਰਮਨਦੀਪ ਸਿੰਘ, ਵਿਧਾਇਕ ਬਠਿੰਡਾ (ਸ਼ਹਿਰੀ) ਦੇ ਨੁਮਾਇੰਦੇ ਜਗਦੀਸ਼ ਸਿੰਘ ਵੜੈਚ, ਖੇਤਰੀ ਪ੍ਰੋਜੈਕਟ ਡਾਇਰੈਕਟਰ ਮਗਸੀਪਾ ਖੇਤਰੀ ਕੇਂਦਰ ਬਠਿੰਡਾ ਓਮ ਪ੍ਰਕਾਸ਼, ਜ਼ਿਲ੍ਹਾ ਅਟਾਰਨੀ ਬਠਿੰਡਾ ਦਲਜੀਤ ਸ਼ਰਮਾ, ਡੀ.ਐਸ.ਪੀ. (ਸਪੈਸ਼ਲ ਕਰਾਈਮ) ਕਰਮਜੀਤ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅਸ਼ੋਕ ਕੁਮਾਰ, ਜਸਵੀਰ ਸਿੰਘ ਪਿ੍ੰਸੀਪਲ, ਨਰਿੰਦਰ ਸਿੰਘ ਬਸੀ, ਦਿਲਬਾਗ ਸਿੰਘ ਅਤੇ ਰੈਨੂੰ ਬਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਜੀਦਾ ਵਿਸਫੋਟਕ ਸਮੱਗਰੀ ਧਮਾਕਾ- ਕਥਿਤ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਮੁੜ 5 ਦਿਨਾ ਪੁਲਿਸ ਰਿਮਾਂਡ 'ਤੇ ਅਗਲੀ ਖ਼ਬਰ ਮੁੱਖ ਚੋਣ ਦਫ਼ਤਰ ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ- ਡੀ.ਸੀ.
Ad Position 24