ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ. ਸੀ. ਰਾਜੇਸ਼ ਧੀਮਾਨ ਨੇ ਦੱਸਿਆ ਕਿ 28 ਸਤੰਬਰ 2025 ਨੂੰ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 27 ਸਤੰਬਰ 2025 ਤੋਂ 29 ਸਤੰਬਰ 2025 ਤੱਕ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ | ਡੀ.ਸੀ. ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਕਿ ਇਹ ਛੁੱਟੀ ਉਪ ਮੰਡਲ ਮੈਜਿਸਟਰੇਟ, ਮੌੜ ਦੀ ਮੰਗ ਅਨੁਸਾਰ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਈਸਰਖਾਨਾ ਅਤੇ ਮਾਤਾ ਮਾਈਸਰਖਾਨਾ ਕਾਲਜ ਆਫ਼ ਐਜੂਕੇਸ਼ਨ (ਫਾਰ ਗਰਲਜ਼) ਵਿਚ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਮੇਲੇ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਉੱਥੇ ਪਹੁੰਚਦੇ ਹਨ, ਜਿਸ ਕਰਕੇ ਕਸਬੇ ਵਿਚ ਬਹੁਤ ਭੀੜ ਹੋ ਜਾਂਦੀ ਹੈ ਤਾਂ ਜੋ ਮੇਲੇ ਦੌਰਾਨ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰੇ | ਇਸ ਲਈ ਇਹ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ |