ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ ਸੀ ਰਾਜੇਸ਼ ਧੀਮਾਨ ਨੂੰ ਪੈਟਰੋਲੀਅਮ ਐਸੋਸੀਏਸ਼ਨ ਬਠਿੰਡਾ ਨੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ 1 ਲੱਖ ਰੁਪਏ ਦਾ ਚੈਕ ਭੇਂਟ ਕੀਤਾ | ਇਸ ਮੌਕੇ ਡੀ. ਸੀ. ਨੇ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਚੇਅਰਮੈਨ ਚੌਧਰੀ ਸੰਦੀਪ, ਪ੍ਰਧਾਨ ਗੁਰਸੇਵਕ ਸਿੰਘ ਰਾਜਾ, ਉਪ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ, ਸੈਕਟਰੀ ਜਤਿੰਦਰ ਸ਼ਰਮਾ, ਕੈਸ਼ੀਅਰ ਸੁਰੇਸ਼ ਕੁਮਾਰ ਸਿੰਗਲਾ, ਐਗਜ਼ੀਕਿਊਟਿਵ ਮੈਂਬਰ ਜਗਜੋਤ ਸਿੰਘ ਬਾਹੀਆ ਅਤੇ ਰਘੁਬੀਰ ਸਿੰਘ ਦੀ ਇਸ ਸਮਾਜ-ਸੇਵਾ ਤੇ ਮਨੁੱਖਤਾ-ਪ੍ਰੇਰਿਤ ਉਪਰਾਲੇ ਦੀ ਸਰਾਹਨਾ ਕੀਤੀ | ਇਸ ਦੌਰਾਨ ਪੈਟਰੋਲੀਅਮ ਐਸੋਸੀਏਸ਼ਨ ਬਠਿੰਡਾ ਦੇ ਅਹੁਦੇਦਾਰਾਂ ਨੇ ਇਸ ਦੌਰਾਨ ਭਰੋਸਾ ਦਿਵਾਇਆ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਹੋਰ ਕਿਸੇ ਵੀ ਤਰ੍ਹਾਂ ਦੀ ਲੋੜ ਪਈ ਤਾਂ ਉਹ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਤਿਆਰ ਰਹਿਣਗੇ |