22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਆਕਸਫੋਰਡ ਸਕੂਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-09-2025
ਭਗਤਾ ਭਾਈਕਾ, 25 ਸਤੰਬਰ (ਸੁਖਪਾਲ ਸਿੰਘ ਸੋਨੀ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਵਲੋਂ ਵਿਸ਼ਵ ਪੰਜਾਬੀ ਦਿਵਸ ਇਕ ਨਿਵੇਕਲੇ ਢੰਗ ਨਾਲ ਮਨਾਇਆ ਗਿਆ¢ ਆਪਣਾ ਪੰਜਾਬ ਫਾਊਡੇਸ਼ਨ' ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵਲੋਂ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਲੋਕਾਂ ਨੇ ਪੰਜਾਬੀ ਦੇ ਵਾਰਿਸ ਹੋਣ ਦੇ ਨਾਤੇ ਵਿਸ਼ਵ ਪੰਜਾਬੀ ਦਿਵਸ ਮਨਾਉਣ ਸੱਦਾ ਦਿੱਤਾ ਗਿਆ ਸੀ¢ ਆਪਣਾ ਪੰਜਾਬ ਫਾਊਡੇਸ਼ਨ ਵਲੋਂ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਸੁਝਾਅ ਦਿੱਤਾ ਗਿਆ¢ ਵਿਸ਼ਵ ਪੰਜਾਬੀ ਦਿਵਸ ਮੌਕੇ ਆਕਸਫੋਰਡ ਸਕੂਲ ਦੇ ਬੱਚਿਆਂ ਅਤੇ ਸਮੂਹ ਸਟਾਫ਼ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ¢ ਸਕੂਲ ਦੇ ਅਧਿਆਪਕਾ ਵਲੋਂ ਭਗਤਾ ਭਾਈਕਾ ਅਤੇ ਬਾਜਾਖਾਨਾ ਵਿਖੇ ਇਕ ਜਾਗਰੂਕਤਾ ਰੈਲੀ ਕੀਤੀ ਗਈ, ਇਕੱਤਰ ਹੋਏ ਲੋਕਾਂ ਨੇ ਵੀ ਆਪਣੀ ਮਾਂ-ਬੋਲੀ ਪ੍ਰਤੀ ਉੱਚੇ ਵਿਚਾਰ ਸਾਂਝੇ ਕੀਤੇ¢ ਇਸ ਅਧੀਨ ਅਧਿਆਪਕਾਂ ਨੇ ਲੋਕਾਂ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਸਾਡੀ ਮਾਂ-ਬੋਲੀ ਵਿਚੋਂ ਅਲੋਪ ਹੋਏ ਸ਼ਬਦਾਂ ਦਾ ਜ਼ਿਕਰ ਵੀ ਕੀਤਾ ਗਿਆ¢ ਜ਼ਿਕਰਯੋਗ ਹੈ ਕਿ ਸਕੂਲ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ, ਕਾਵਿ ਉਚਾਰਨ, ਕਾਵਿ ਲੇਖਣ, ਕਹਾਣੀ ਰਚਨਾ, ਪੋਸਟਰ ਮੁਕਾਬਲਾ, ਅੱਖਰਕਾਰੀ ਮੁਕਾਬਲਾ ਅਤੇ ਪੰਜਾਬੀ ਭਾਸ਼ਾ ਵਿਚ ਨਾਅਰਾ ਲਿਖਣ ਆਦਿ ਸ਼ਾਮਿਲ ਸਨ¢ ਸਕੂਲ ਦੇ ਪਿੰ੍ਰਸੀਪਲ ਰੂਪ ਲਾਲ ਬਾਂਸਲ ਨੇ ਅਧਿਆਪਕਾਂ ਅਤੇ ਬੱਚਿਆਂ ਦੀ ਸ਼ਲਾਘਾ ਕਰਦੇ ਸਮੁੱਚੇ ਪੰਜਾਬੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਂ-ਬੋਲੀ ਨਾਲ ਜੁੜੇ ਰਹਿਣਾ ਚਾਹੀਦਾ ਹੈ¢ ਮਾਂ-ਬੋਲੀ ਸਾਡੇ ਗੁਰੂਆਂ ਪੀਰਾਂ ਨੇ ਵਰਸੋਈ ਹੈ¢ ਇਸ ਤੋਂ ਬਿਨ੍ਹਾਂ ਮਨੁੱਖ ਦਾ ਸੰਪੂਰਨ ਵਿਕਾਸ ਸੰਭਵ ਨਹੀਂ ਹੈ¢ ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ-ਸਕੱਤਰ ਨੇ ਵੀ ਅਧਿਆਪਕਾਂ ਅਤੇ ਬੱਚਿਆਂ ਦੀ ਸ਼ਲਾਘਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਆੜ 'ਚ ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ ਅਗਲੀ ਖ਼ਬਰ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24