ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ)- ਦੇਸ਼ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਅਤੇ ਲੋਕਾਂ ਤੇ ਮਹਿੰਗਾਈ ਦਾ ਭਾਰ ਘਟਾਉਣ ਲਈ ਕੇਂਦਰ ਸਰਕਾਰ ਨੇ ਜੀ.ਐਸ.ਟੀ ਦਰਾਂ ਵਿਚ ਬਹੁਤ ਵੱਡੀ ਤਬਦੀਲੀ ਕਰਕੇ ਜੀ.ਐਸ.ਟੀ. ਦਰ ਘਟਾ ਕੇ 5 ਫ਼ੀਸਦੀ ਅਤੇ 18 ਫ਼ੀਸਦੀ ਕਰ ਦਿੱਤੀ ਗਈ, ਜਿਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਭੁੱਚੋ ਮੰਡੀ ਬਲਦੇਵ ਸਿੰਘ ਆਕਲੀਆ ਨੇ ਕਰਦਿਆਂ ਕਿਹਾ ਕਿ ਪਹਿਲਾਂ ਜੀ.ਐਸ.ਟੀ. ਦਰ 5 ਫ਼ੀਸਦੀ, 12 ਫ਼ੀਸਦੀ 18 ਫ਼ੀਸਦੀ ਅਤੇ 28 ਫ਼ੀਸਦੀ ਸੀ ਪਰ ਹੁਣ ਮੋਦੀ ਸਰਕਾਰ ਨੇ ਇਹ ਦਰ ਘਟਾ ਕੇ 5 ਫ਼ੀਸਦੀ ਅਤੇ 18 ਫ਼ੀਸਦੀ ਕਰ ਦਿੱਤੀ ਹੈ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ¢ ਇਸ ਗੱਲ ਤੋਂ ਇਹ ਪਤਾ ਲੱਗਦਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਲੋਕਾਂ ਦੇ ਦੁੱਖ ਦਰਦ ਸਮਝਦੀ ਹੈ ਅਤੇ ਲੋਕ ਭਲਾਈ ਹਿਤ ਕੰਮ ਕਰ ਰਹੀ ਹੈ ¢ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਵੀ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ ਕਿਉਂਕਿ ਲੋਕ ਇਹ ਸਮਝਦੇ ਹਨ ਕਿ ਜੇਕਰ ਪੰਜਾਬ ਦਾ ਕੋਈ ਭਲਾ ਕਰ ਸਕਦਾ ਹੈ ਤਾਂ ਉਹ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਹੈ¢