ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ)- ਆਪਣਾ ਪੰਜਾਬ ਫਾਊਾਡੇਸ਼ਨ ਜੋ ਕਿ ਸਿਹਤ, ਸਿੱਖਿਆ ਅਤੇ ਵਾਤਾਵਰਨ ਦੀ ਸੰਭਾਲ ਦੇ ਲਈ ਜਾਣੀ ਜਾਂਦੀ ਹੈ | ਬਾਬਾ ਫਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ | ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਸਤਿਕਾਰਿਆ ਗਿਆ ਹੈ | ਇਸ ਦੇ ਤਹਿਤ ਆਪਣਾ ਪੰਜਾਬ ਫਾਊਾਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਅਤੇ ਆਪਣਾ ਫਾਊਾਡੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ 'ਚ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਦੇ ਰੂਪ 'ਚ ਮਨਾਇਆ ਗਿਆ | ਇਸ ਸਮੇਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਦੁਆਰਾ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਦੇ ਨਾਲ-ਨਾਲ ਅਧਿਆਪਕਾਂ ਦੁਆਰਾ ਵੀ ਪੰਜਾਬੀ ਵਿਸ਼ੇ ਨਾਲ ਸੰਬੰਧਿਤ ਵਿਚਾਰ ਚਰਚਾ ਕੀਤੀ ਗਈ | ਅਖੀਰ ਵਿਚ ਆਪਣਾ ਪੰਜਾਬ ਫਾਊਾਡੇਸ਼ਨ ਦੇ ਡਾਇਰੈਕਟਰ ਅਤੇ ਸਕੂਲ ਚੇਅਰਪਰਸਨ ਡਾ. ਚਰਨਜੀਤ ਕੌਰ ਢਿੱਲੋਂ ਨੇ ਕਿਹਾ ਕਿ ਉਹ ਕੌਮ ਹਮੇਸ਼ਾ ਲਈ ਖ਼ਤਮ ਹੋ ਜਾਂਦੀ ਹੈ ਜੋ ਆਪਣੀ ਭਾਸ਼ਾ ਭੁੱਲ ਜਾਂਦੀ ਹੈ, ਇਸ ਲਈ ਆਪਣੀ ਭਾਸ਼ਾ ਨੂੰ ਬਚਾਉਣ ਲਈ ਇਸ ਤਰ੍ਹਾਂ ਦੇ ਉਪਰਾਲੇ ਕਰਨੇ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਗੱਲਬਾਤ ਵੀ ਪੰਜਾਬੀ ਭਾਸ਼ਾ 'ਚ ਹੀ ਕਰਨੀ ਚਾਹੀਦੀ ਹੈ | ਅਖੀਰ 'ਚ ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਆਪਣੀ ਮਾਂ ਬੋਲੀ ਨੂੰ ਭੁੱਲ ਜਾਈਏ ਤਾਂ ਇਹ ਇਕ ਤਰ੍ਹਾਂ ਦੀ ਗੁਲਾਮੀ ਹੀ ਹੈ | ਇਸ ਲਈ ਸਾਨੂੰ ਆਪਣੀ ਬੋਲੀ ਅਤੇ ਆਪਣਾ ਪਹਿਰਾਵਾ ਹਮੇਸ਼ਾ ਕਾਇਮ ਰੱਖਣ ਦੀ ਜ਼ਰੂਰਤ ਹੈ |