ਰਾਮਪੁਰਾ ਫੂਲ, 25 ਸਤੰਬਰ (ਸ਼ਰਮਾ)- ਪਾਥਫਾਈਾਡਰ ਗਲੋਬਲ ਸਕੂਲ ਵਿਚ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮÏਕੇ 'ਤੇ ਵਿਦਿਆਰਥੀਆਂ ਨੇ ਪੰਜਾਬੀ ਬੋਲੀ, ਸਭਿਆਚਾਰ ਅਤੇ ਵਿਰਾਸਤ ਨਾਲ ਸਬੰਧਿਤ ਕਈ ਗਤੀਵਿਧੀਆਂ ਪੇਸ਼ ਕੀਤੀਆਂ¢ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੇ ਪੰਜਾਬੀ ਗੀਤ,ਕਵਿਤਾਵਾਂ ਅਤੇ ਲੋਕ-ਗੀਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ¢ ਸਮਾਗਮ ਦÏਰਾਨ ਅਧਿਆਪਕਾਂ ਵਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ 'ਤੇ ਰÏਸ਼ਨੀ ਪਾਈ ਗਈ ਤੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ 'ਤੇ ਮਾਣ ਕਰਨ ਲਈ ਪ੍ਰੇਰਿਤ ਕੀਤਾ ਗਿਆ¢ ਸਕੂਲ ਦੇ ਪਿ੍ੰਸੀਪਲ ਈਸ਼ੂ ਬਾਂਸਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਸੱਭਿਆਚਾਰਕ ਪਹਿਚਾਣ ਹੈ ਅਤੇ ਸਾਨੂੰ ਇਸ ਨੂੰ ਆਪਣੀ ਜ਼ਿੰਦਗੀ ਵਿਚ ਵਧੇਰੇ ਵਰਤਣ ਦੀ ਲੋੜ ਹੈ ਅਤੇ ਉਨ੍ਹਾਂ ਕਿਹਾ ਕਿ ਸਾਡਾ ਇਹ ਮੁੱਢਲਾ ਫ਼ਰਜ਼ ਹੈ ਕਿ ਅਸੀਂ ਆਪਣੀ ਮਾਂ ਬੋਲੀ ਨੂੰ ਹਮੇਸ਼ਾ ਯਾਦ ਰੱਖੀਏ ਅਤੇ ਆਪਣੀ ਆਉਣ ਵਾਲੀ ਪੀੜੀ ਅਤੇ ਬੱਚਿਆਂ ਨੂੰ ਵੀ ਇਸ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰੀਏ¢ ਉਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ, ਮਹੱਤਤਾ 'ਤੇ ਰÏਸ਼ਨੀ ਪਾਈ¢ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਇੱਕ ਸਭਿਆਚਾਰ, ਇੱਕ ਸੋਚ ਅਤੇ ਆਪਣੀ ਪਛਾਣ ਹੈ¢ਸਮਾਗਮ ਦੇ ਆਖ਼ਰ ਵਿਚ ਪੰਜਾਬੀ ਸੱਭਿਆਚਾਰ ਦੀ ਰੰਗ-ਬਿਰੰਗੀ ਝਲਕ ਦਿਖਾਉਂਦੇ ਹੋਏ ਵਿਦਿਆਰਥੀਆਂ ਨੇ ਗਿੱਧਾ ਤੇ ਭੰਗੜਾ ਪੇਸ਼ ਕੀਤਾ¢