ਕੋਟਫੱਤਾ, 25 ਸਤੰਬਰ (ਪ. ਪ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬਾਂ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿਦਿਆ ਇੰਜ. ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ (ਸਕੂਲਜ਼) ਬੀਬੀ ਸਤਵੰਤ ਕÏਰ ਵਲੋਂ 'ਖੇਡੋ ਅਤੇ ਸਿੱਖੋ' ਸਿੱਖਿਆ ਨੀਤੀ ਤਹਿਤ ਨਰਸਰੀ ਵਿੰਗ ਦੇ ਵਿਦਿਆਰਥੀਆਂ ਲਈ ਟੋਆਏ ਕਾਰ ਭੇਜੀ ਗਈ¢ ਇਸ ਨੀਤੀ ਤਹਿਤ ਵਿਦਿਆਰਥੀਆਂ ਨੂੰ ਪੜ੍ਹਨ ਦੇ ਨਾਲ-ਨਾਲ ਗਤੀਵਿਧੀਆਂ ਵਿਚ ਭਾਗ ਲੈਣ ਲਈ ਵੱਖ-ਵੱਖ ਤਰ੍ਹਾਂ ਦੇ ਸਮੇਂ -ਸਮੇਂ ਤੇ ਖੇਡਾਂ ਦੇ ਸਮਾਨ ਭੇਜੇ ਜਾ ਰਹੇ ਹਨ¢ ਸਕੂਲ ਪਿੰ੍ਰਸੀਪਲ ਡਾ. ਮਨੋਰਮਾ ਸਮਾਗ, ਜੂਨੀਅਰ ਵਿੰਗ ਦੇ ਇੰਚਾਰਜ ਮੈਡਮ ਅਮਨਦੀਪ ਕÏਰ ਢਿੱਲੋਂ ਅਤੇ ਸਮੂਹ ਸਟਾਫ਼ ਦੁਆਰਾ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ¢