23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਮਰਾਲਾ ਪੁਲਿਸ ਵਲੋਂ ਪੱਤਰਕਾਰਾਂ 'ਤੇ ਦਰਜ ਝੂਠੇ ਕੇਸ ਦੀ ਜ਼ੋਰਦਾਰ ਨਿੰਦਾ

Ad Position 21
No active advertisement
ਅਜੀਤ ਡੈਸਕ 26-09-2025
ਭੁੱਚੋ ਮੰਡੀ, 25 ਸਤੰਬਰ (ਪਰਵਿੰਦਰ ਸਿੰਘ ਜੌੜਾ)- ਸਮਰਾਲਾ ਪੁਲਿਸ ਵਲੋਂ ਆਪਣੀ ਗ਼ਲਤੀ 'ਤੇ ਪਰਦਾਪੋਸ਼ੀ ਕਰਨ ਲਈ ਪੱਤਰਕਾਰਾਂ ਰਿੱਕੀ ਭਾਰਦਵਾਜ ਅਤੇ ਮਾਈਕਲ ਸਮਰਾਲਾ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਜ਼ੋਰਦਾਰ ਨਿੰਦਾ ਕੀਤੀ ਹੈ | ਯੂਨੀਅਨ ਦੇ ਕਾਰਜਕਾਰੀ ਸੂਬਾ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਭੂਸ਼ਨ ਸੂਦ ਅਤੇ ਜਥੇਬੰਦਕ ਸਕੱਤਰ ਸੰਤੋਖ ਗਿੱਲ ਨੇ ਕਿਹਾ ਕਿ ਸਮਰਾਲਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਦੇ ਅਧਿਕਾਰਤ ਪਲੇਟਫਾਰਮ 'ਤੇ ਪਾਈ ਕਿਸੇ ਵੀਡੀਓ ਤੋਂ ਬਾਅਦ ਪੈਦਾ ਹੋਏ ਵਿਵਾਦ 'ਤੇ ਪਰਦਾਪੋਸ਼ੀ ਕਰਨ ਲਈ ਪੱਤਰਕਾਰਾਂ ਵਿਰੁੱਧ ਬਦਲਾਖੋਰੀ ਤਹਿਤ ਕਾਰਵਾਈ ਕਰਦਿਆਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ | ਆਗੂਆਂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਨੂੰ ਲਿਖੇ ਪੱਤਰ ਵਿਚ ਸਮਰਾਲਾ ਦੇ 2 ਪੱਤਰਕਾਰਾਂ ਖ਼ਿਲਾਫ਼ ਦਰਜ ਝੂਠਾ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ | ਪੱਤਰਕਾਰ ਆਗੂਆਂ ਨੇ ਪੁਲਿਸ ਵਲੋਂ ਬਦਲਾਖੋਰੀ ਤਹਿਤ ਕੀਤੀ ਗਈ ਝੂਠੀ ਅਤੇ ਬੇਬੁਨਿਆਦ ਕਾਰਵਾਈ ਨੂੰ ਪ੍ਰੈਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਇਹ ਵੀ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਪਿਛਲੇ ਕੁਝ ਅਰਸੇ ਤੋਂ ਪੱਤਰਕਾਰਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਰਹੀ ਹੈ, ਜੋ ਕਿ ਕਿਸੇ ਤਰ੍ਹਾਂ ਵੀ ਵਾਜਬ ਨਹੀਂ ਹੈ | ਉਨ੍ਹਾਂ ਸਮਰਾਲਾ ਦੇ ਪੱਤਰਕਾਰਾਂ ਵਲੋਂ ਇਸ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਵਿਚ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਸਮਰਥਨ ਦਾ ਐਲਾਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਦਿਨ ਦਿਹਾੜੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ ਅਗਲੀ ਖ਼ਬਰ ਰਾਮ ਲੀਲ੍ਹਾ ਮੰਚਨ ਦੀ ਛੇਵੀਂ ਰਾਤ <br/>
Ad Position 24